ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਰੀਲੀਜ਼ ਨਾ ਕੀਤੀ ਜਾਵੇ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ &rsquoਤੇ ਬਣੀ ਐਨੀਮੇਸ਼ਨ ਫਿਲਮ &lsquoਹਿੰਦ ਦੀ ਚਾਦਰ&rsquo ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਨੂੰ ਜਾਰੀ ਨਾ ਕੀਤਾ ਜਾਵੇ। ਇਹ ਫਿਲਮ 21 ਨਵੰਬਰ ਨੂੰ ਰਲੀਜ ਕੀਤੀ ਜਾਣੀ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਿ: ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ &rsquoਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ, ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ &rsquoਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੱਤਰ ਭੇਜ ਕੇ 21 ਨਵੰਬਰ ਨੂੰ ਇਸ ਫਿਲਮ ਨੂੰ ਰੀਲੀਜ਼ ਨਾ ਕਰਨ ਦਾ ਆਦੇਸ਼ ਕੀਤਾ ਹੈ।