ਸਾਬਕਾ PM ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ, ਬੰਗਲਾਦੇਸ਼ ICT ਨੇ ਦਿੱਤਾ ਮਨੁੱਖਤਾ ਦਾ ਦੋਸ਼ੀ ਕਰਾਰ

ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਗੰਭੀਰ ਅਪਰਾਧਾਂ ਦਾ ਦੋਸ਼ੀ ਪਾਇਆ ਹੈ। ਇਸ ਮਾਮਲੇ ਵਿੱਚ ਤਿੰਨ ਜੱਜਾਂ ਦੇ ਟ੍ਰਿਬਿਊਨਲ ਨੇ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਈ। ਸ਼ੇਖ ਹਸੀਨਾ ਦੇ ਨਾਲ ਸਾਬਕਾ ਗ੍ਰਹਿ ਮੰਤਰੀ ਅਤੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ ਵੀ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜਸਟਿਸ ਗੁਲਾਮ ਮੁਰਤਜ਼ਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਟ੍ਰਿਬਿਊਨਲ ਨੇ 400 ਪੰਨਿਆਂ ਦੇ ਛੇ ਹਿੱਸਿਆਂ ਵਿੱਚ ਆਪਣਾ ਫੈਸਲਾ ਸੁਣਾਇਆ।

ਜਸਟਿਸ ਮੁਰਤਜ਼ਾ ਦੀ ਅਗਵਾਈ ਵਾਲੇ ਟ੍ਰਿਬਿਊਨਲ ਵਿੱਚ ਜਸਟਿਸ ਮੁਹੰਮਦ ਸ਼ਫੀਉਲ ਆਲਮ ਮਹਿਮੂਦ ਅਤੇ ਮੁਹੰਮਦ ਮੋਹਿਤੁਲ ਹੱਕ ਇਨਾਮ ਚੌਧਰੀ ਵੀ ਸ਼ਾਮਲ ਹਨ। ਟ੍ਰਿਬਿਊਨਲ ਨੇ ਇੱਕ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਉਨ੍ਹਾਂ ਦੀ ਮੌਤ ਤੱਕ ਕੈਦ ਰੱਖਣ ਦਾ ਫੈਸਲਾ ਦਿੱਤਾ। ਟ੍ਰਿਬਿਊਨਲ ਨੇ ਕਿਹਾ ਕਿ ਅਸੀਂ ਮਨੁੱਖੀ ਅਧਿਕਾਰ ਸੰਗਠਨਾਂ ਅਤੇ ਹੋਰ ਸੰਗਠਨਾਂ ਦੀਆਂ ਕਈ ਰਿਪੋਰਟਾਂ &lsquoਤੇ ਵਿਚਾਰ ਕੀਤਾ ਹੈ। ਅਸੀਂ ਅੱਤਿਆਚਾਰਾਂ ਦਾ ਵੀ ਵੇਰਵਾ ਦਿੱਤਾ। ਸ਼ੇਖ ਹਸੀਨਾ ਨੇ ਮਨੁੱਖਤਾ ਵਿਰੁੱਧ ਅਪਰਾਧ ਕੀਤੇ।

ਟ੍ਰਿਬਿਊਨਲ ਨੇ ਆਪਣੇ ਫੈਸਲੇ ਵਿੱਚ ਇਹ ਵੀ ਕਿਹਾ ਕਿ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਸ਼ੇਖ ਹਸੀਨਾ ਨੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ &lsquoਤੇ ਹੈਲੀਕਾਪਟਰ ਬੰਬਾਰੀ ਦਾ ਹੁਕਮ ਦਿੱਤਾ ਸੀ। ਟ੍ਰਿਬਿਊਨਲ ਨੇ ਇਹ ਵੀ ਕਿਹਾ ਕਿ ਅਵਾਮੀ ਲੀਗ ਦੇ ਵਰਕਰ ਕਥਿਤ ਤੌਰ &lsquoਤੇ ਸੜਕਾਂ &lsquoਤੇ ਉਤਰੇ ਅਤੇ ਪਾਰਟੀ ਲੀਡਰਸ਼ਿਪ ਦੀ ਪੂਰੀ ਜਾਣਕਾਰੀ ਨਾਲ ਯੋਜਨਾਬੱਧ ਹਮਲੇ ਕੀਤੇ।