ਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਨੂੰ ਝਟਕਾ ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ
_18Nov25072401AM.jpeg)
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ &lsquoਆਪ&rsquo ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਸਜ਼ਾ &rsquoਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਲਾਲਪੁਰਾ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਧਾਇਕ ਲਾਲਪੁਰਾ ਖ਼ਿਲਾਫ਼ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਹੁਣ ਪੰਜਾਬ &rsquoਚ ਇੱਕ ਹੋਰ ਜ਼ਿਮਨੀ ਚੋਣ ਦੇ ਅਸਾਰ ਬਣ ਗਏ ਹਨ। ਹਾਲਾਂਕਿ ਵਿਧਾਇਕ ਲਾਲਪੁਰਾ ਕੋਲ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸਿਖਰਲੀ ਅਦਾਲਤ &rsquoਚ ਜਾਣ ਦਾ ਇੱਕ ਆਖ਼ਰੀ ਮੌਕਾ ਪਿਆ ਹੈ।
ਸਿਆਸੀ ਹਲਕਿਆਂ ਦੀ ਨਜ਼ਰ ਅੱਜ ਹਾਈ ਕੋਰਟ ਦੇ ਫ਼ੈਸਲੇ &rsquoਤੇ ਲੱਗੀ ਹੋਈ ਸੀ ਅਤੇ ਹੁਣ ਦੇਖਣਾ ਹੋਵੇਗਾ ਕਿ ਖਡੂਰ ਸਾਹਿਬ ਹਲਕੇ ਦੀ ਉਪ ਚੋਣ ਦਾ ਰਾਹ ਖੁੱਲ੍ਹਦਾ ਹੈ ਜਾਂ ਨਹੀਂ। ਤਰਨ ਤਾਰਨ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ 12 ਸਤੰਬਰ ਨੂੰ ਅੱਧੀ ਦਰਜਨ ਪੁਲੀਸ ਕਰਮੀਆਂ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਜਣਿਆਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਇਸ ਵੇਲੇ ਜੇਲ੍ਹ &rsquoਚ ਹਨ ਜਦੋਂ ਕਿ ਇੱਕ ਪੁਲੀਸ ਮੁਲਾਜ਼ਮ ਦੀ ਅਦਾਲਤੀ ਕਾਰਵਾਈ ਦੌਰਾਨ ਮੌਤ ਹੋ ਚੁੱਕੀ ਹੈ।