ਜਤਿੰਦਰ ਸਿੰਘ ਸ਼ੰਟੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਸ਼ੰਟੀ ਲਾਵਾਰਿਸ ਲਾਸ਼ਾਂ ਦਾ ਦਾਹ ਸੰਸਕਾਰ ਕਰਨ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਨੂੰ ਰਾਸ਼ਟਰਪਤੀ ਨੇ 2021 ਵਿੱਚ ਸਮਾਜ ਸੇਵਾ ਲਈ ਪਦਮਸ੍ਰੀ ਪੁਰਸਕਾਰ ਲਈ ਨਿਵਾਜਿਆ ਸੀ। ਸ਼ੰਟੀ ਉੱਤੇ 'ਏਂਜਲਸ ਫੋਰ ਦਾ ਡੈਡ' ਨਾਮਕ ਡਾਕੂਮੈਂਟਰੀ ਬਣ ਚੁੱਕੀ ਹੈ।