ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀ

ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਹੈ।

ਉਸ ਨੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਅਪਰੈਲ 2023 ਤੋਂ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਲਗਪਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ ਅਤੇ ਲਗਪਗ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ। ਉਸ ਨੇ ਕੇਂਦਰ ਅਤੇ ਰਾਜ ਅਧਿਕਾਰੀਆਂ ਨੂੰ ਪੈਰੋਲ &rsquoਤੇ ਰਿਹਾਅ ਕਰਨ ਦੀ ਆਗਿਆ ਦੇਣ ਜਾਂ ਵਿਕਲਪਕ ਤੌਰ &rsquoਤੇ ਸੈਸ਼ਨ ਦੌਰਾਨ ਸਦਨ ਵਿੱਚ ਉਸ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਇੱਕ ਆਦੇਸ਼ ਦੀ ਮੰਗ ਕੀਤੀ ਹੈ।