350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਈਕਲ ਯਾਤਰਾ ਸੰਪੰਨ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੀਸ ਗੰਜ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੰਨ ਹੋਈ।

ਯਾਤਰਾ ਦੇ ਅੰਮ੍ਰਿਤਸਰ ਪੁੱਜਣ &rsquoਤੇ ਗੋਲਡਨ ਗੇਟ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਵਾਗਤ ਕੀਤਾ ਗਿਆ।