ਕੈਨੇਡਾ ਸਰਕਾਰ ਵੱਲੋਂ ਸੁਰੱਖਿਆ ਬਲਾਂ ’ਚ ਵਿਦੇਸ਼ੀਆਂ ਦੀ ਭਰਤੀ ਸ਼ੁਰੂ

ਕੈਨੇਡਾ ਸਰਕਾਰ ਵੱਲੋਂ ਇੱਥੋਂ ਦੇ ਪੱਕੇ ਰਿਹਾਇਸ਼ੀ (ਪੀਆਰ) ਵਿਦੇਸ਼ੀ ਨਾਗਰਿਕ ਮਰਦ ਅਤੇ ਔਰਤਾਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਕੀਤਾ ਜਾਣ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਭਰ &rsquoਚ ਪਿਛਲੇ ਮਹੀਨਿਆਂ ਦੌਰਾਨ ਜਲ, ਥਲ ਅਤੇ ਹਵਾਈ ਸੈਨਾ ਵਿੱਚ ਕੀਤੀ ਭਰਤੀ ਵਿੱਚ ਅਜਿਹੇ ਲੋਕਾਂ ਨੂੰ ਵੀ ਭਰਤੀ ਕੀਤਾ ਗਿਆ ਹੈ, ਜੋ ਕੈਨੇਡਾ ਦੇ ਪੀਆਰ ਤਾਂ ਹੋ ਗਏ, ਪਰ ਨਾਗਰਿਕਤਾ ਪੱਖੋਂ ਵਿਦੇਸ਼ੀ ਹਨ।

ਇਸ ਤੋਂ ਲੋਕਾਂ ਦੇ ਮਨਾਂ ਵਿੱਚ ਸਵਾਲ ਉੱਠਣ ਲੱਗੇ ਹਨ ਕਿ ਕਈ ਦੇਸ਼ਾਂ ਦੇ ਅਵਾਸ ਵਿਭਾਗਾਂ, ਜਿਨ੍ਹਾਂ &rsquoਚ ਕੈਨੇਡਾ ਵੀ ਸ਼ਾਮਲ ਹੈ, ਵਲੋਂ ਹੋਰ ਦੇਸ਼ਾਂ ਦੇ ਸੁਰੱਖਿਆ ਬਲਾਂ ਵਿੱਚ ਕੰਮ ਕਰਦੇ ਲੋਕਾਂ ਨੂੰ ਵੀਜਾ ਦੇਣ ਮੌਕੇ ਕਈ ਵਾਰ ਇਸ ਕਰਕੇ ਨਾਂਹ ਕਰ ਦਿੱਤੀ ਜਾਂਦੀ ਹੈ ਤਾਂ ਕਿ ਉਹ ਕੈਨੇਡਾ ਦੀ ਜਸੂਸੀ ਨਾ ਕਰ ਸਕਣ। ਪਰ ਵਿਦੇਸ਼ੀਆਂ ਨੂੰ ਆਪਣੇ ਸੁਰੱਖਿਆ ਬਲਾਂ ਵਿੱਚ ਭਰਤੀ ਕਰਕੇ ਉਹ ਕੀ ਸੰਦੇਸ਼ ਦੇਣਾ ਚਾਹੁੰਦੇ ਹਨ।