ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਕੈਨੇਡਾ ਜਾਣ ਤੋਂ ਰੋਕਿਆ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਦੇ ਹਵਾਈ ਅੱਡੇ &rsquoਤੇ ਰੋਕ ਲਿਆ ਗਿਆ ਜਿਸ ਕਰਕੇ ਉਹ ਕੈਨੇਡਾ ਨਹੀਂ ਜਾ ਸਕੇ। ਬਲਵਿੰਦਰ ਕੌਰ ਅੱਜ ਦੁਪਹਿਰ 12 ਵਜੇ ਦਿੱਲੀ ਹਵਾਈ ਅੱਡੇ &rsquoਤੇ ਪੁੱਜੇ ਜਿੱਥੋਂ ਉਨ੍ਹਾਂ ਨੇ ਕੈਨੇਡਾ ਲਈ ਰਵਾਨਾ ਹੋਣਾ ਸੀ ਪ੍ਰੰਤੂ ਏਅਰਪੋਰਟ ਅਥਾਰਿਟੀ ਨੇ ਉਨ੍ਹਾਂ ਨੂੰ ਹਵਾਈ ਅੱਡੇ &rsquoਤੇ ਹੀ ਰੋਕ ਲਿਆ। ਬਲਵਿੰਦਰ ਕੌਰ ਦੀ ਬੇਟੀ ਐਡਮਿੰਟਨ &rsquoਚ ਰਹਿ ਰਹੀ ਹੈ ਜਿਸ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਉਹ ਦੋਹਤੇ ਨੂੰ ਦੇਖਣ ਲਈ ਹੀ ਕੈਨੇਡਾ ਜਾ ਰਹੇ ਸਨ। ਏਅਰਪੋਰਟ ਅਥਾਰਿਟੀ ਦੇ ਅਧਿਕਾਰੀਆਂ ਨੇ ਬਲਵਿੰਦਰ ਕੌਰ ਨੂੰ ਕੈਨੇਡਾ ਜਾਣ ਤੋਂ ਰੋਕਣ ਪਿੱਛੇ ਜ਼ਿਲ੍ਹਾ ਪੁਲੀਸ ਕਪਤਾਨ ਦਿਹਾਤੀ ਅੰਮ੍ਰਿਤਸਰ ਵੱਲੋਂ ਜਾਰੀ ਲੁੱਕ ਆਊਟ ਨੋਟਿਸ ਦਾ ਹਵਾਲਾ ਦਿੱਤਾ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵੀ ਇੰਗਲੈਂਡ ਜਾਣ ਤੋਂ ਰੋਕਿਆ ਗਿਆ ਸੀ। ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਕੋਲ ਕੈਨੇਡਾ ਦਾ ਵੈਲਿਡ ਵੀਜ਼ਾ ਹੈ ਅਤੇ ਭਾਰਤ ਸਰਕਾਰ ਅਜਿਹੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਗ਼ੁਲਾਮੀ ਦਾ ਅਹਿਸਾਸ ਕਰਾ ਰਹੀ ਹੈ।