ਦਿੱਲੀ ਸਰਕਾਰ ਵੱਲੋਂ ਸ਼ਹੀਦੀ ਪੁਰਬ ਤੇ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਦਿੱਲੀ ਸਰਕਾਰ ਨੇ ਸਿੱਖਾਂ ਦੇ ਨੌਵੇਂ ਗੁਰੂ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ 25 ਨਵੰਬਰ ਨੂੰ ਸਰਕਾਰੀ ਛੁੱਟੀ (Public Holiday) ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਟਵੀਟ ਕਰਕੇ ਦਿੱਤੀ। ਮੁੱਖ ਮੰਤਰੀ ਨੇ X &rsquoਤੇ ਪੋਸਟ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦਾ ਬੇਮਿਸਾਲ ਸੰਦੇਸ਼ ਜੋ ਹਿੰਮਤ, ਦਇਆ ਅਤੇ ਧਰਮ ਦੀ ਆਜ਼ਾਦੀ ਦਾ ਹੈ, ਉਹ ਅੱਜ ਵੀ ਲੋਕਾਂ ਨੂੰ ਸੇਧ ਦੇ ਰਿਹਾ ਹੈ ਅਤੇ ਪ੍ਰੇਰਿਤ ਕਰ ਰਿਹਾ ਹੈ।