ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮਾ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਤੇ ਸਮੂਹ ਸ਼ਹੀਦਾਂ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਰਪਿਤ ਗੁਰਮਤਿ ਸਮਾਗਮ 07 ਦਸੰਬਰ ਨੂੰ

ਸੇਵਾਦਾਰ ਸਮਾਗਮ ਦੀ ਜਾਣਕਾਰੀ ਸਾਂਝੀ ਕਰਦੇ ਹੋਏ ।

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਤੇ ਸਮੂਹ ਸ਼ਹੀਦਾਂ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੇਸ਼ਾਂ ਵਿਦੇਸ਼ਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ ਉੱਥੇ ਇਟਲੀ ਦੇ ਵਿੱਚ ਵੀ ਆਏ ਹਫਤੇ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਕਮੇਟੀ ਰੋਮ , ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਕਮੇਟੀ ਰੋਮ , ਸ਼ਹੀਦ ਭਗਤ ਸਿੰਘ ਸਭਾ ਰੋਮ, ਕੰਧਾਰੀ ਟਰੈਂਵਲ ਰੋਮ ਤੇ ਸਮੂਹ ਸੰਗਤਾਂ ਦੇ ਉੱਦਮ ਸਦਕਾ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ 7 ਦਸੰਬਰ 2025 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾਂ ਤੇ ਭਾਵਨਾ ਨਾਲ ਇਨ੍ਹਾਂ ਸ਼ਹੀਦਂ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਗਿਆ ਕਿ 7 ਦਸੰਬਰ ਦਿਨ ਐਤਵਾਰ ਨੂੰ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਸਵੇਰੇ 11 ਵਜੇ ਆਰੰਭ ਹੋਣਗੇ ਤੇ ਭੋਗ ਉਪਰੰਤ ਪੰਥ ਦਾ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਸਰਬਜੀਤ ਸਿੰਘ ਮਾਣਕਪੁਰੀ ਤੇ ਸਾਥੀ ਸ਼ਹੀਦੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ । ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਹਾਜਰੀਆਂ ਭਰਨ ਤੇ ਅਪਣੇ ਜੀਵਨ ਨੂੰ ਸਫ਼ਲ ਬਣਾਉਣ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ ।