ਅੰਮ੍ਰਿਤਪਾਲ ਸਿੰਘ ਦੀ ਪੈਰੋਲ ਰੱਦ ਕਰਨ ਦਾ ਆਧਾਰ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦੇ ਫੈਸਲੇ ਦਾ &lsquoਮੂਲ ਆਧਾਰ&rsquo ਅਦਾਲਤ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲਾ ਡਿਵੀਜ਼ਨ ਬੈਂਚ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਹ &lsquoਕੌਮੀ ਹਿੱਤਾਂ ਅਤੇ ਸੁਰੱਖਿਆ&rsquo ਦਾ ਮਸਲਾ ਹੈ। ਜੇ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਬੋਲਣ ਲਈ ਆਜ਼ਾਦ ਹੋਵੇਗਾ।ਸੂਬਾ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਨੁਪਮ ਗੁਪਤਾ ਨੇ ਇਹ ਦਲੀਲ ਅੰਮ੍ਰਿਤਪਾਲ ਸਿੰਘ ਦੇ ਵਕੀਲ ਆਰ ਐੱਸ ਬੈਂਸ ਦੇ ਉਸ ਸੁਝਾਅ ਦੇ ਜਵਾਬ ਵਿੱਚ ਦਿੱਤੀ, ਜਿਸ ਵਿੱਚ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਸਦੀ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਸੀ। ਦੂਜੇ ਪਾਸੇ ਲੋਕ ਸਭਾ ਸਪੀਕਰ ਵੱਲੋਂ ਪੇਸ਼ ਹੋਏ ਭਾਰਤ ਦੇ ਐਡੀਸ਼ਨਲ ਸੌਲੀਸਿਟਰ ਜਨਰਲ ਸਤਿਆ ਪਾਲ ਜੈਨ ਨੇ ਕਿਹਾ ਕਿ ਸੰਸਦ ਦੇ ਇਜਲਾਸ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਣ ਦੀ ਕੋਈ ਵਿਵਸਥਾ ਨਹੀਂ ਹੈ।
ਅਦਾਲਤ ਦੇ ਸਵਾਲ ਦਾ ਜਵਾਬ ਦਿੰਦਿਆਂ ਵਕੀਲ ਬੈਂਸ ਨੇ ਮੰਨਿਆ ਕਿ ਭਾਵੇਂ ਇਸ ਸਬੰਧੀ ਕੋਈ ਲਿਖਤੀ ਵਿਵਸਥਾ ਨਹੀਂ ਹੈ ਪਰ ਹਾਲਾਤ ਮੁਤਾਬਕ ਅਜਿਹੇ ਪ੍ਰਬੰਧਾਂ ਲਈ ਰਾਹ ਪੱਧਰਾ ਹੋ ਜਾਂਦਾ ਹੈ। ਜ਼ਿਕਰਯੋਗ ਹੈ ਕਿ &lsquoਵਾਰਿਸ ਪੰਜਾਬ ਦੇ&rsquo ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਵੇਲੇ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।