ਪੰਜਾਬ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਤਹਿਤ ਸਮਾਗਮ ਕਰਵਾਉਣੇ ਸਿੱਖ ਪ੍ਰੰਪਰਾਵਾਂ ਵਿਰੁੱਧ: ਐਡ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 12 ਦਸੰਬਰ ਨੂੰ ਲੁਧਿਆਣਾ ਵਿਖੇ ਆਯੋਜਤ ਕੀਤੇ ਜਾ ਰਹੇ ਰਾਜ ਪੱਧਰੀ &lsquoਵੀਰ ਬਾਲ ਦਿਵਸ&rsquo ਪ੍ਰੋਗਰਾਮ &rsquoਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਵਿਰੁੱਧ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀਰ ਬਾਲ ਦਿਵਸ ਸਬੰਧੀ ਕੀਤੇ ਨਿਰਦੇਸ਼ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਪਵਿੱਤਰਤਾ ਨੂੰ ਠੇਸ ਪਹੁੰਚਾਉਣ ਅਤੇ ਘੱਟ ਕਰਨ ਵਾਲੇ ਹਨ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਵਿਰੁੱਧ ਹੈ।
ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਦੇ ਮੱਦੇਨਜ਼ਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ, ਇਸੇ ਲਈ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਕਰਵਾਏ ਕਈ ਧਾਰਮਿਕ ਸਮਾਗਮਾਂ &rsquoਚ ਵੀ ਮਰਯਾਦਾ ਅਤੇ ਪ੍ਰੰਪਰਾਵਾਂ ਦਾ ਉਲੰਘਣ ਕੀਤਾ ਗਿਆ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।
ਸਰਕਾਰ ਨੇ ਗੁਰਮਤਿ ਸਮਾਗਮਾਂ ਨੂੰ ਕੇਵਲ ਇਕ ਸਰਕਾਰੀ ਪ੍ਰੋਗਰਾਮ ਬਣਾ ਕੇ ਪੰਜਾਬ ਦੇ ਖ਼ਜ਼ਾਨੇ ਦਾ ਫਾਇਦਾ ਬਾਹਰੀ ਕੰਪਨੀਆਂ ਨੂੰ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹੁਣ &lsquoਵੀਰ ਬਾਲ ਦਿਵਸ&rsquo ਦੇ ਪ੍ਰੋਗਰਾਮ ਤਹਿਤ ਫੈਸੀ ਡਰੈੱਸ ਮੁਕਾਬਲੇ ਦੇ ਨਾਂ &rsquoਤੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਡਰੈੱਸ ਪਵਾ ਕੇ ਸਕੂਲਾਂ ਵਿਚ ਮੁਕਾਬਲੇ ਕਰਵਾਉਣ ਦਾ ਅਮਲ ਸਿੱਖ ਮਰਯਾਦਾ ਦੇ ਖਿਲਾਫ਼ ਹੈ।