ਸੁਰੱਖਿਆ ਅਫਸਰ ਨੇ ਭਾਰਤ ਸਰਕਾਰ ’ਤੇ 550 ਕਰੋੜ ਦਾ ਮਾਣਹਾਨੀ ਦਾਅਵਾ ਠੋਕਿਆ

ਕੈਨੇਡਾ ਬਾਰਡਰ ਸਰਵਿਸ ਏਜੰਸੀ ਦੇ ਸੁਪਰਡੈਂਟ ਤੇ ਕੈਨੇਡਾ ਵਿੱਚ ਜੰਮੇ ਪਲੇ ਅਤੇ ਐਬਰਫੋਰਡ ਦੇ ਰਹਿਣ ਵਾਲੇ ਸੰਦੀਪ ਸਿੰਘ ਸਿੱਧੂ ਉਰਫ ਸੰਨੀ ਨੇ ਪਿਛਲੇ ਸਾਲ ਉਸ ਦੀ ਫੋਟੋ ਲਗਾ ਕੇ ਭਾਰਤੀ ਮੀਡੀਏ ਦੇ ਵੱਡੇ ਹਿੱਸੇ ਵਲੋਂ ਉਸ ਨੂੰ ਕੱਟੜ ਅਤਿਵਾਦੀ, ਖਾਲਿਸਤਾਨੀ ਸਮਰਥਕ ਅਤੇ ਕੈਨੇਡਾ ਦਾ ਮੋਸਟ ਵਾਂਟਡ ਭਗੌੜਾ ਗਰਦਾਨ ਕੇ ਕੀਤੇ ਗਏ ਕਥਿਤ ਗਲਤ ਤੇ ਬੇਬੁਨਿਆਦ ਪ੍ਰਚਾਰ ਲਈ ਓਂਟਾਰੀਓ ਦੀ ਅਦਾਲਤ ਵਿੱਚ ਭਾਰਤ ਸਰਕਾਰ ਵਿਰੁੱਧ 9 ਕਰੋੜ ਡਾਲਰ (550 ਕਰੋੜ ਰੁਪਏ) ਦਾ ਦਾਅਵਾ ਠੋਕਿਆ ਹੈ।
ਦਾਅਵੇ ਵਿੱਚ ਕੈਨੇਡਾ ਸਰਕਾਰ ਨੂੰ ਵੀ ਪਾਰਟੀ ਬਣਾਇਆ ਗਿਆ ਹੈ, ਕਿਉਂਕਿ ਉਹ ਵਿਦੇਸ਼ੀ ਸਰਕਾਰ ਅਤੇ ਉਸ ਦੇ ਮੀਡੀਆ ਅਦਾਰਿਆਂ ਵਲੋਂ ਖਾਸ ਮਕਸਦ ਨੂੰ ਲੈ ਕੇ ਕੀਤੇ ਬੇਬੁਨਿਆਦ ਪ੍ਰਚਾਰ ਨੂੰ ਰੋਕਣ ਵਿੱਚ ਅਸਫਲ ਰਹੀ।ਸਿੱਧੂ ਨੇ ਆਪਣੇ ਵਕੀਲ ਜੈਫ਼ਰੀ ਕਰੋਕਰ ਰਾਹੀਂ ਦਰਜ ਕੀਤੇ ਮਾਣਹਾਨੀ ਕੇਸ ਵਿੱਚ ਉਸ ਨੂੰ ਮਾਨਸਿਕ ਤੌਰ &rsquoਤੇ ਪ੍ਰੇਸ਼ਾਨ ਤੇ ਬਦਨਾਮ ਕੀਤੇ ਜਾਣ ਦਾ ਸਾਰਾ ਚਿੱਠਾ ਫਰੋਲਿਆ ਹੈ। ਉਸ ਨੇ ਕਿਹਾ ਕਿ ਕੈਨੇਡਾ ਦੀ ਬਾਰਡਰ ਏਜੰਸੀ ਵਿੱਚ ਉੱਚ ਅਹੁਦੇ &rsquoਤੇ ਡਿਊਟੀ ਨਿਭਾਉਂਦੇ ਹੋਏ ਵੀ ਉਸ ਨੂੰ ਭਗੌੜਾ ਕਰਾਰ ਦੇ ਕੇ ਭੰਡਿਆ ਗਿਆ। ਉਸ ਨੇ ਦਾਅਵਾ ਕੀਤਾ ਕਿ ਸਮਾਜਿਕ ਬਦਨਾਮੀ, ਪ੍ਰੇਸ਼ਾਨੀ ਅਤੇ ਅਸੁਰੱਖਿਆ ਕਾਰਨ ਉਹ ਨਸ਼ੇ ਦਾ ਆਦੀ ਹੋ ਗਿਆ ਅਤੇ ਵੈਨਕੂਵਰ ਦੇ ਹਸਪਤਾਲ &lsquoਚ ਕਈ ਮਹੀਨੇ ਦਾਖਲ ਰਹਿਣ ਮਗਰੋਂ ਠੀਕ ਹੋ ਸਕਿਆ। ਸੰਨੀ ਨੇ ਦਾਅਵੇ ਲਈ ਦਸਤਾਵੇਜ਼ੀ ਸਬੂਤ ਵੀ ਨੱਥੀ ਕੀਤੇ ਹਨ।