ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਰੋਮ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ਾਲ ਗੁਰਮਤਿਸਮਾਗਮ

ਰੋਮ ਇਟਲੀ -(ਗੁਰਸ਼ਰਨ ਸਿੰਘ ਸੋਨੀ) -ਜਗਤ ਗੁਰੂ, ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਦੇ ਕੋਨੇ ਕੋਨੇ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਉਥੇ ਹੀ ਇਟਲੀ ਦੀ ਧਰਤੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਂਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ । ਇਸ ਸਮਾਗਮ ਨੂੰ ਸਮਰਪਿਤ ਇਲਾਹੀ ਬਾਣੀ ਦੇ ਆਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਸਰਵਣ ਗਿਆ। ਤੇ ਉਪਰੰਤ ਭਾਈ ਸਰਬਜੀਤ ਸਿੰਘ ਮਾਣਕਪੁਰੀ ਤੇ ਭਾਈ ਹਰਪਾਲ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦਾ ਇਤਿਹਾਸ ਸਰਵਣ ਕਰਵਾਇਆ ਗਿਆ । ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ । ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਤੇ ਮੰਦਿਰ ਦੇ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ । ਪ੍ਰਬੰਧਕਾਂ ਵਲੋ ਇਸ ਮਸਮਾਗਮ ਵਿੱਚ ਸੰਗਤਾਂ ਨੂੰ ਪਹੁੰਚਣ ਤੇ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ ਗਿਆ ।