ਤਖ਼ਤ ਪਟਨਾ ਸਾਹਿਬ ਕਮੇਟੀ ਦੇ ਅਧਿਕਾਰੀਆਂ ਨੇ ਦੁਬਈ ਗੁਰਦੁਆਰੇ ਵਿੱਚ ਕੀਤੀ ਸ਼ਿਰਕਤ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਅਤੇ ਮਹਾਂਸਚਿਵ ਸਰਦਾਰ ਇੰਦਰਜੀਤ ਸਿੰਘ ਨੇ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਆਯੋਜਿਤ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਭਾਗ ਲੈ ਕੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਸੁਰਿੰਦਰ ਸਿੰਘ ਕੰਧਾਰੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਰਦਾਰ ਲਖਵਿੰਦਰ ਸਿੰਘ ਅਤੇ ਸਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੂਰੀ ਦੁਨੀਆ ਦੇ ਬਾਰ੍ਹਾਂ ਦੇਸ਼ਾਂ ਤੋਂ ਸਿੱਖ ਨੁਮਾਇੰਦਿਆਂ ਨੇ ਸਮਾਗਮ ਵਿੱਚ ਭਾਗ ਲਿਆ, ਜਿੱਥੇ ਉਨ੍ਹਾਂ ਨੇ ਤਖ਼ਤ ਪਟਨਾ ਸਾਹਿਬ ਦੇ ਪ੍ਰਤੀਨਿਧੀਆਂ ਵਜੋਂ ਹਾਜ਼ਰੀ ਭਰੀ। ਉਨ੍ਹਾਂ ਨੇ ਕਿਹਾ ਕਿ ਦੁਬਈ ਗੁਰਦੁਆਰਾ ਬਣਨ ਤੋਂ ਲੈ ਕੇ ਅੱਜ ਤੱਕ ਤਖ਼ਤ ਪਟਨਾ ਸਾਹਿਬ ਦੀ ਓਰੋਂ ਕਿਸੇ ਵੀ ਅਧਿਕਾਰੀ ਨੇ ਇਥੇ ਹੋਣ ਵਾਲੇ ਵੱਡੇ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕੀਤੀ ਸੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਰਦਾਰ ਇੰਦਰਜੀਤ ਸਿੰਘ ਅਤੇ ਸਰਦਾਰ ਲਖਵਿੰਦਰ ਸਿੰਘ ਵੱਲੋਂ ਸਰਦਾਰ ਸੁਰਿੰਦਰ ਸਿੰਘ ਕੰਧਾਰੀ ਅਤੇ ਉਨ੍ਹਾਂ ਦੀ ਟੀਮ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ &rsquoਤੇ ਤਖ਼ਤ ਸਾਹਿਬ ਆਉਣ ਦਾ ਨਿਯੋਤਾ ਵੀ ਦਿੱਤਾ ਗਿਆ। ਸਰਦਾਰ ਇੰਦਰਜੀਤ ਸਿੰਘ ਅਤੇ ਸਰਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਦੁਬਈ ਗੁਰਦੁਆਰਾ ਸਾਹਿਬ ਦੀ ਸਫ਼ਾਈ ਅਤੇ ਬਿਹਤਰ ਪ੍ਰਬੰਧ ਦੇਖ ਕੇ ਉਹਨਾਂ ਨੂੰ ਬਹੁਤ ਹੀ ਖੁਸ਼ੀ ਮਹਿਸੂਸ ਹੋਈ।