ਵਰਿੰਦਰ ਸਿੰਘ ਦੀ ਕੁੱਟਮਾਰ ਦਾ ਮਾਮਲਾ, ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਜਨਾਲਾ ਅਦਾਲਤ ‘ਚ ਹੋਈ ਪੇਸ਼ੀ

ਅੰਮ੍ਰਿਤਸਰ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਦੋ ਕਰੀਬੀਆਂ ਪੱਪਲਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਰਾਊਕੇ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਪੇਸ਼ੀ 2023 ਵਿੱਚ ਵਰਿੰਦਰ ਸਿੰਘ ਦੀ ਸ਼ਿਕਾਇਤ &lsquoਤੇ ਦਰਜ ਕੀਤੀ ਗਈ FIR ਨੰਬਰ 29/16223 ਨਾਲ ਜੁੜੀ ਹੈ, ਜਿਸ ਵਿੱਚ ਅਗਵਾ ਅਤੇ ਮਾਰਕੁੱਟ ਦਾ ਦੋਸ਼ ਲਗਾਇਆ ਗਿਆ ਸੀ।
ਦੋਵੇਂ ਦੋਸ਼ੀ ਪਹਿਲਾਂ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਵਿੱਚ ਸਨ ਅਤੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਅਦਾਲਤ ਵਿੱਚ ਲਿਆਂਦਾ ਗਿਆ। ਪੁਲਿਸ ਨੇ ਦੋਵਾਂ ਲਈ ਪੰਜ ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਸਿਰਫ਼ ਦੋ ਦਿਨ ਦਾ ਰਿਮਾਂਡ ਹੀ ਮਨਜੂਰ ਕੀਤਾ।
ਡੀਐਸਪੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਮੋਬਾਈਲ ਫੋਨ ਅਤੇ ਹੋਰ ਮਹੱਤਵਪੂਰਨ ਸਬੂਤਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਮਾਮਲੇ ਵਿੱਚ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਨੇ ਵੀ ਸਰਕਾਰ ਅਤੇ ਪੁਲਿਸ &lsquoਤੇ ਦੋਸ਼ ਲਗਾਇਆ ਕਿ ਦੋਸ਼ੀਆਂ ਨੂੰ ਕੋਈ ਰਾਹਤ ਨਾ ਮਿਲਣ ਲਈ ਜਾਣਬੁੱਝ ਕੇ ਕੇਸ ਨੂੰ ਲੰਮਾ ਕੀਤਾ ਜਾ ਰਿਹਾ ਹੈ।