ਰੂਸ ਭਾਰਤ ਨੂੰ ਬਿਨਾਂ ਰੁਕਾਵਟ ਤੇਲ ਸਪਲਾਈ ਪ੍ਰਦਾਨ ਕਰਨ ਲਈ ਤਿਆਰ: ਪੂਤਿਨ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਭਾਰਤ ਦੇ ਦੌਰੇ &rsquoਤੇ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਅਤੇ ਤਿੰਨੋਂ ਸੈਨਾਵਾਂ ਦਾ ਗਾਰਡ ਆਫ਼ ਆਨਰ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ 23ਵੀਂ ਭਾਰਤ-ਰੂਸ ਸਿਖਰ ਵਾਰਤਾ ਹੋਈ, ਜਿਸ ਦੌਰਾਨ ਦੋਵਾਂ ਦੇਸ਼ਾਂ ਨੇ ਕਈ ਅਹਿਮ ਸਮਝੌਤਿਆਂ 'ਤੇ ਦਸਤਖਤ ਕੀਤੇ ਅਤੇ ਕਈ ਅੰਤਰਰਾਸ਼ਟਰੀ ਮੁੱਦਿਆਂ 'ਤੇ ਗੱਲਬਾਤ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਸੰਘਰਸ਼ ਦਾ ਮੁੱਦਾ ਉਠਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਨੂੰ ਸ਼ਾਂਤੀ ਵੱਲ ਪਰਤਣਾ ਚਾਹੀਦਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ "ਭਾਰਤ ਨਿਰਪੱਖ ਨਹੀਂ ਹੈ, ਭਾਰਤ ਸ਼ਾਂਤੀ ਦੇ ਪੱਖ ਵਿੱਚ ਹੈ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦੁਵੱਲੇ ਸਬੰਧਾਂ ਨੂੰ ਹੋਰ ਵਧਣਾ ਚਾਹੀਦਾ ਹੈ ਅਤੇ ਨਵੀਆਂ ਉਚਾਈਆਂ ਨੂੰ ਛੂਹਣਾ ਚਾਹੀਦਾ ਹੈ। ਰਾਸ਼ਟਰਪਤੀ ਪੂਤਿਨ ਨੇ ਸ਼ਾਂਤੀ ਦੀਆਂ ਕੋਸ਼ਿਸ਼ਾਂ ਪ੍ਰਤੀ ਭਾਰਤ ਦੇ ਧਿਆਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਕੰਮ ਕਰ ਰਹੇ ਹਨ।