ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ
_06Dec25050829AM.jpg)
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।