ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ 86 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ

ਚੰਡੀਗੜ੍ਹ- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਪੰਜਾਬ ਚੋਣ ਕਮਿਸ਼ਨ ਨੇ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਦੇ 3 ਅਤੇ ਪੰਚਾਇਤ ਸਮਿਤੀ ਦੇ 83 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸਦ ਦੇ 432 ਅਤੇ ਪੰਚਾਇਤ ਸਮਿਤੀ ਦੇ 2451 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਇਸ ਮਗਰੋਂ ਹੁਣ 23 ਜ਼ਿਲ੍ਹਾ ਪ੍ਰੀਸ਼ਦਾਂ ਦੇ 347 ਜ਼ੋਨਾਂ ਲਈ 1,249 ਉਮੀਦਵਾਰ ਅਤੇ 154 ਪੰਚਾਇਤ ਸਮਿਤੀਆਂ ਦੇ 2,838 ਜ਼ੋਨਾਂ ਲਈ 8,098 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 14 ਦਸੰਬਰ ਨੂੰ ਹੋਵੇਗਾ ਤੇ ਵੋਟਾਂ ਦੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਹਾਲਾਂਕਿ ਜ਼ਿਲ੍ਹਾ ਪ੍ਰੀਸ਼ਦ ਦੇ ਤਿੰਨ ਅਤੇ ਪੰਚਾਇਤ ਸਮਿਤੀ ਦੇ 83 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਤਿੰਨੋਂ ਉਮੀਦਵਾਰ ਅੰਮ੍ਰਿਤਸਰ ਦੇ ਹਨ। ਜਦੋਂਕਿ ਪੰਚਾਇਤ ਸਮਿਤੀ ਵਿੱਚ ਅੰਮ੍ਰਿਤਸਰ ਦੇ 73, ਹੁਸ਼ਿਆਰਪੁਰ ਦੇ 17, ਮਲੇਰਕੋਟਲਾ ਦੇ 2 ਅਤੇ ਨਵਾਂਸ਼ਹਿਰ ਦਾ ਇਕ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਿਹਾ ਹੈ।