MP ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਬੀਤੇ ਕੱਲ੍ਹ ਨਾਵਜੋਰ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ &lsquoਤੇ ਗੰਭੀਰ ਇਲਜ਼ਾਮ ਲਗਾਏ ਸੀ। ਜਵਾਬ ਵਿੱਚ, ਰੰਧਾਵਾ ਨੇ ਇੱਕ ਕਾਨੂੰਨੀ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।
ਚੰਡੀਗੜ੍ਹ ਵਿਚ ਡਾ. ਨਵਜੋਤ ਕੌਰ ਸਿੱਧੂ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ CM ਚਿਹਰੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਨੂੰ ਲੈ ਕੇ ਸਿਆਸਤ ਵਿਚ ਭੂਚਾਲ ਮਚ ਗਿਆ ਸੀ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ 500 ਕਰੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ ਇਹ ਪੈਸੇ ਨਹੀਂ ਹਨ।
ਇਸ ਤੋਂ ਇਲਾਵਾ ਵੀ ਕਈ ਹੋਰ ਵਿਵਾਦਿਤ ਟਿੱਪਣੀਆਂ ਡਾ. ਨਵਜੋਤ ਕੌਰ ਸਿੱਧੂ ਵੱਲੋਂ CM ਚਿਹਰੇ ਨੂੰ ਲੈ ਕੇ ਕੀਤੀਆਂ ਗਈਆਂ ਸਨ। ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਤਹਿਤ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਖਿਲਾਫ ਐਕਸ਼ਨ ਲਿਆ ਹੈ। ਸੋਮਵਾਰ ਸ਼ਾਮ ਉਨ੍ਹਾਂ ਨੂੰ ਮੁਢੱਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਗਿਆ।