ਨਵਜੋਤ ਕੌਰ ਟਿੱਪਣੀ: ਜਾਖੜ ਵੱਲੋਂ ਮੁੱਖ ਮੰਤਰੀ ਨੂੰ ਚੁਣੌਤੀ, ‘ਹਾਈਕੋਰਟ ਨਿਗਰਾਨੀ ਹੇਠ ਹੋਵੇ ਪਾਰਟੀਆਂ ਦੀ ਜਾਂਚ’

ਪੰਜਾਬ ਦੀ ਸਿਆਸਤ ਵਿੱਚ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਵੱਡਾ ਘਮਾਸਾਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੀ ਜੜ੍ਹ ਤੱਕ ਜਾਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਕਰਵਾਈ ਜਾਵੇ।
ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭ੍ਰਿਸ਼ਟਾਚਾਰ ਅੱਜ ਸਮਾਜ ਦਾ &lsquoਨਸੂਰ&rsquo ਬਣ ਚੁੱਕਿਆ ਹੈ ਅਤੇ ਹੁਣ ਤਾਂ 70 ਸਾਲ ਦੇਸ਼ ਵਿੱਚ ਰਾਜ ਕਰਨ ਵਾਲੀ ਪਾਰਟੀ (ਕਾਂਗਰਸ) ਦੇ ਸੀਨੀਅਰ ਆਗੂ ਖ਼ੁਦ ਹੀ ਇੱਕ-ਦੂਜੇ &rsquoਤੇ ਗੰਭੀਰ ਦੋਸ਼ ਲਗਾ ਰਹੇ ਹਨ।