ਕਬੱਡੀ ਟੀਮ ਪ੍ਰਮੋਟਰ ਕਤਲ ਮਾਮਲਾ | ਵੱਡੀ ਖ਼ਬਰ

 ਮੋਹਾਲੀ ਦੇ ਸੈਕਟਰ 82 ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।
ਕਬੱਡੀ ਟੀਮ ਦੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਸ਼ਾਮਲ ਇੱਕ ਮੁਲਜ਼ਮ ਹਰਭਿੰਦਰ ਸਿੰਘ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ।
ਪੁਲਿਸ ਮੁਤਾਬਕ, ਲਾਲੜੂ ਨੇੜੇ ਅੱਜ ਦੁਪਹਿਰ ਮੁਲਜ਼ਮ ਨਾਲ ਮੁਕਾਬਲਾ ਹੋਇਆ। ਪੁਲਿਸ ਟੀਮ ਨੂੰ ਦੇਖ ਕੇ ਮੁਲਜ਼ਮ ਨੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਹੋਈ ਫਾਇਰਿੰਗ ਦੌਰਾਨ ਉਹ ਮਾਰਿਆ ਗਿਆ।
ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਗੌਰਤਲਬ ਹੈ ਕਿ ਸੋਮਵਾਰ ਨੂੰ ਕਬੱਡੀ ਟੂਰਨਾਮੈਂਟ ਦੌਰਾਨ ਕੰਵਰ ਦਿਗਵਿਜੈ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਸੀ।
ਪੁਲਿਸ ਦਾ ਕਹਿਣਾ ਹੈ ਕਿ ਕਤਲ ਦੇ ਪਿੱਛੇ ਦੀ ਪੂਰੀ ਸਾਜ਼ਿਸ਼ ਜਲਦ ਬੇਨਕਾਬ ਕੀਤੀ ਜਾਵੇਗੀ।