ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣ ਨਤੀਜੇ: ਸਪੀਕਰ ਦੇ ਜੱਦੀ ਪਿੰਡ ਵਿੱਚ ਅਕਾਲੀ ਦਲ ਦੀ ਜਿੱਤ, ‘ਆਪ’ ਨੂੰ ਝਟਕਾ

ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। 141 ਮਾਈਕਰੋ ਅਬਜ਼ਰਵਰਾਂ ਦੀ ਮੌਜੂਦਗੀ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਜਾਰੀ ਹੈ। ਸੂਬੇ ਭਰ ਵਿੱਚ ਬਣਾਏ ਗਏ 154 ਗਿਣਤੀ ਕੇਂਦਰਾਂ &rsquoਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ।
ਉਧਰ ਜਿਵੇਂ ਹੀ ਗਿਣਤੀ ਸ਼ੁਰੂ ਹੋਈ, ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਏ ਕਿ ਉਨ੍ਹਾਂ ਦੇ ਵਰਕਰਾਂ ਅਤੇ ਪੋਲਿੰਗ ਏਜੰਟਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਬਲਾਕ ਸੰਮਤੀ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੰਧਵਾਂ ਜ਼ੋਨ ਵਿੱਚ ਸ਼੍ਰੋਮਣੀ ਅਕਾਲੀ ਦਲ (ਸ਼੍ਰੋਅਦ) ਦੇ ਉਮੀਦਵਾਰ ਮਹਿੰਦਰ ਸਿੰਘ ਨੇ &lsquoਆਪ&rsquo ਦੇ ਮੁਖਤਿਆਰ ਸਿੰਘ ਨੂੰ 171 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ।