ਅੰਮ੍ਰਿਤਪਾਲ ਸਿੰਘ ਨੂੰ ਨਾ ਮਿਲੀ ਪੈਰੋਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦੇ ਮਾਮਲੇ &rsquoਤੇ ਸੁਣਵਾਈ ਹੋਈ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿਚ ਹੁਣ ਕੁਝ ਨਹੀਂ ਹੋ ਸਕਦਾ ਕਿਉਂਕਿ ਪਹਿਲਾਂ ਹੀ ਬਹੁਤ ਦੇਰੀ ਹੋ ਗਈ ਹੈ ਤੇ ਭਲਕੇ ਸੰਸਦ ਵਿਚ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ ਹੈ।

ਬੈਂਚ ਨੇ ਕਿਹਾ ਕਿ ਜੇ ਅਰਜ਼ੀਕਾਰ ਨੂੰ ਡਿਬਰੂਗੜ੍ਹ ਤੋਂ ਹੈਲੀਕਾਪਟਰ ਰਾਹੀਂ ਦਿੱਲੀ ਲਿਆਂਦਾ ਜਾਵੇ ਤਾਂ ਵੀ ਘੱਟੋ-ਘੱਟ 10 ਘੰਟੇ ਲੱਗ ਜਾਣਗੇ ਅਤੇ ਉਹ ਰਾਹਤ ਦਾ ਲਾਭ ਨਹੀਂ ਲੈ ਸਕੇਗਾ। ਹਾਈ ਕੋਰਟ ਨੇ ਕਿਹਾ ਕਿ ਅਰਜ਼ੀਕਾਰ ਭਵਿੱਖ &rsquoਚ ਰਾਹਤ ਲੈਣ ਲਈ ਅਦਾਲਤ ਦਾ ਰੁਖ਼ ਕਰ ਸਕਦਾ ਹੈ।