ਫਿਲਿਸਤੀਨ ਸਮਰਥਕ ਪ੍ਰਦਰਸ਼ਨਾਂ ਦੌਰਾਨ ਨਫ਼ਰਤੀ ਨਾਅਰਿਆਂ ਦੇ ਦੋਸ਼ਾਂ ਨਾਲ ਬਰਤਾਨੀਆ ’ਚ ਤਣਾਨ

* ਮੈਨਚੈਸਟਰ ਸਮੇਤ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ, ਪੁਲਿਸ ਅਲਰਟ &rsquoਤੇ&mdashਵੀਡੀਓਜ਼ ਤੇ ਸੋਸ਼ਲ ਮੀਡੀਆ ਸਮੱਗਰੀ ਦੀ ਜਾਂਚ ਸ਼ੁਰੂ
ਲੈਸਟਰ (ਇੰਗਲੈਂਡ),  (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਕਈ ਸ਼ਹਿਰਾਂ ਵਿੱਚ ਫਿਲਿਸਤੀਨ ਦੇ ਹੱਕ ਵਿੱਚ ਹੋਏ ਵੱਡੇ ਪੱਧਰ ਦੇ ਪ੍ਰਦਰਸ਼ਨਾਂ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ, ਜਿੱਥੇ ਕੁਝ ਥਾਵਾਂ &rsquoਤੇ ਪ੍ਰਦਰਸ਼ਨਾਂ ਦੌਰਾਨ ਨਫ਼ਰਤੀ ਨਾਅਰੇਬਾਜ਼ੀ ਅਤੇ ਉਗਰ ਸੋਚ ਦੇ ਪ੍ਰਗਟਾਵੇ ਦੇ ਦੋਸ਼ ਸਾਹਮਣੇ ਆਏ ਹਨ। ਮੈਨਚੈਸਟਰ ਸਿਟੀ ਸੈਂਟਰ ਵਿੱਚ ਹੋਏ ਇੱਕ ਵੱਡੇ ਪ੍ਰਦਰਸ਼ਨ ਦੌਰਾਨ ਹਜ਼ਾਰਾਂ ਲੋਕ ਸੜਕਾਂ &rsquoਤੇ ਉਤਰੇ, ਜਿਨ੍ਹਾਂ ਦੇ ਹੱਥਾਂ ਵਿੱਚ ਫਿਲਿਸਤੀਨੀ ਝੰਡੇ ਅਤੇ ਵੱਖ-ਵੱਖ ਨਾਅਰੇ ਲਿਖੀਆਂ ਤਖ਼ਤੀਆਂ ਸਨ, ਜਿਸ ਕਾਰਨ ਸਥਿਤੀ ਦੀ ਨਜ਼ਾਕਤ ਨੂੰ ਦੇਖਦਿਆਂ ਪੁਲਿਸ ਵੱਲੋਂ ਭਾਰੀ ਬਲ ਤਾਇਨਾਤ ਕੀਤਾ ਗਿਆ। ਸੁਰੱਖਿਆ ਏਜੰਸੀਆਂ ਅਨੁਸਾਰ ਪ੍ਰਦਰਸ਼ਨ ਦੌਰਾਨ ਬਣੀਆਂ ਕੁਝ ਵੀਡੀਓਜ਼ ਅਤੇ ਆਨਲਾਈਨ ਵਾਇਰਲ ਹੋ ਰਹੀ ਸਮੱਗਰੀ ਵਿੱਚ ਅਜਿਹੇ ਨਾਅਰੇ ਅਤੇ ਬਿਆਨ ਸੁਣਾਈ ਦੇ ਰਹੇ ਹਨ, ਜਿਨ੍ਹਾਂ ਨੂੰ ਨਫ਼ਰਤ ਭਰੀ ਭਾਸ਼ਾ ਦੇ ਘੇਰੇ ਵਿੱਚ ਵੇਖਿਆ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਵੱਲੋਂ ਕਾਨੂੰਨ ਦੀ ਉਲੰਘਣਾ ਸਾਬਤ ਹੋਈ, ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੂਜੇ ਪਾਸੇ, ਫਿਲਿਸਤੀਨ ਸਮਰਥਕ ਸੰਗਠਨਾਂ ਅਤੇ ਮਨੁੱਖੀ ਅਧਿਕਾਰ ਗਰੁੱਪਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਸਨ ਅਤੇ ਉਨ੍ਹਾਂ ਦਾ ਮਕਸਦ ਗਾਜ਼ਾ ਵਿੱਚ ਜਾਰੀ ਮਨੁੱਖੀ ਸੰਕਟ, ਨਾਗਰਿਕ ਮੌਤਾਂ ਅਤੇ ਤਬਾਹੀ ਵੱਲ ਸੰਸਾਰ ਦਾ ਧਿਆਨ ਖਿੱਚਣਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਇਕੱਲੀਆਂ ਘਟਨਾਵਾਂ ਨੂੰ ਆਧਾਰ ਬਣਾ ਕੇ ਪੂਰੇ ਅੰਦੋਲਨ ਨੂੰ ਗਲਤ ਰੂਪ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਸਿਆਸੀ ਅਤੇ ਸਮਾਜਕ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਮਾਮਲਾ ਬਰਤਾਨੀਆ ਵਿੱਚ ਅਭਿਵਿਅਕਤੀ ਦੀ ਆਜ਼ਾਦੀ ਅਤੇ ਕਾਨੂੰਨ-ਵਿਵਸਥਾ ਵਿਚਕਾਰ ਸੰਤੁਲਨ ਬਣਾਈ ਰੱਖਣ ਲਈ ਇੱਕ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ। ਸਰਕਾਰ &rsquoਤੇ ਦਬਾਅ ਵੱਧ ਰਿਹਾ ਹੈ ਕਿ ਨਫ਼ਰਤੀ ਸੋਚ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਪਰ ਨਾਲ ਹੀ ਸ਼ਾਂਤਮਈ ਪ੍ਰਦਰਸ਼ਨ ਦੇ ਲੋਕਤੰਤਰਕ ਹੱਕ ਦੀ ਰੱਖਿਆ ਵੀ ਕੀਤੀ ਜਾਵੇ।