ਨਕਲੀ ਨੋਟ ਛਾਪਣ ਵਾਲਾ ਗਿਰੋਹ ਬੇਨਕਾਬ, ਮੁੱਖ ਦੋਸ਼ੀ ਨੂੰ ਹੋਈ ਕੈਦ

ਲੈਸਟਰ (ਇੰਗਲੈਂਡ), (ਸੁਖਜਿੰਦਰ ਸਿੰਘ ਢੱਡੇ)- ਮੈਨਚੈਸਟਰ ਦੀ ਅਦਾਲਤ ਨੇ ਵੱਡੇ ਪੱਧਰ &lsquoਤੇ ਨਕਲੀ ਕਰੰਸੀ ਨੋਟ ਤਿਆਰ ਕਰਨ ਵਾਲੇ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦਿਆਂ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਨੇ ਲਗਭਗ £3 ਲੱਖ 80 ਹਜ਼ਾਰ ਪੌਂਡ ਦੇ ਨਕਲੀ ਨੋਟ ਤਿਆਰ ਕਰਕੇ ਉਨ੍ਹਾਂ ਨੂੰ ਬਾਜ਼ਾਰ ਵਿੱਚ ਚਲਾਉਣ ਦੀ ਕੋਸ਼ਿਸ਼ ਕੀਤੀ।ਪੁਲਿਸ ਮੁਤਾਬਕ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਦੌਰਾਨ ਦੋਸ਼ੀ ਦੇ ਟਿਕਾਣੇ &lsquoਤੇ ਛਾਪੇਮਾਰੀ ਕੀਤੀ ਗਈ, ਜਿੱਥੋਂ ਉੱਚ-ਗੁਣਵੱਤਾ ਵਾਲੇ ਪ੍ਰਿੰਟਰ, ਖਾਸ ਕਾਗਜ਼, ਸਿਆਹੀ ਅਤੇ ਤਿਆਰ ਨਕਲੀ ਨੋਟ ਬਰਾਮਦ ਕੀਤੇ ਗਏ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਇਹ ਨੋਟ ਅਸਲੀ ਨੋਟਾਂ ਵਰਗੇ ਹੀ ਦਿਸਦੇ ਸਨ, ਜਿਸ ਕਾਰਨ ਆਮ ਲੋਕਾਂ ਨਾਲ ਨਾਲ ਵਪਾਰੀਆਂ ਨੂੰ ਵੀ ਵੱਡਾ ਨੁਕਸਾਨ ਪਹੁੰਚ ਸਕਦਾ ਸੀ।ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਨਕਲੀ ਕਰੰਸੀ ਤਿਆਰ ਕਰਨਾ ਸਿਰਫ਼ ਧੋਖਾਧੜੀ ਹੀ ਨਹੀਂ, ਸਗੋਂ ਦੇਸ਼ ਦੀ ਆਰਥਿਕ ਪ੍ਰਣਾਲੀ &lsquoਤੇ ਸਿੱਧਾ ਹਮਲਾ ਹੈ। ਜੱਜ ਨੇ ਕਿਹਾ ਕਿ ਅਜਿਹੇ ਜੁਰਮਾਂ ਨਾਲ ਲੋਕਾਂ ਦਾ ਭਰੋਸਾ ਡੋਲਦਾ ਹੈ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਜ਼ਰੂਰੀ ਹੈ।
ਪੁਲਿਸ ਅਤੇ ਅਭਿਯੋਗ ਪੱਖ ਨੇ ਅਦਾਲਤ ਵਿੱਚ ਇਹ ਵੀ ਦੱਸਿਆ ਕਿ ਦੋਸ਼ੀ ਵੱਲੋਂ ਤਿਆਰ ਕੀਤੇ ਨਕਲੀ ਨੋਟਾਂ ਨੂੰ ਵੱਖ-ਵੱਖ ਥਾਵਾਂ &lsquoਤੇ ਖਪਾਉਣ ਦੀ ਯੋਜਨਾ ਬਣਾਈ ਗਈ ਸੀ, ਪਰ ਸਮੇਂ ਸਿਰ ਕਾਰਵਾਈ ਕਰਕੇ ਇਸ ਰੈਕਟ ਨੂੰ ਬੇਨਕਾਬ ਕਰ ਦਿੱਤਾ ਗਿਆ। ਅਦਾਲਤ ਨੇ ਦੋਸ਼ੀ ਨੂੰ ਸਖ਼ਤ ਸਜ਼ਾ ਸੁਣਾਉਂਦੇ ਹੋਏ ਚੇਤਾਵਨੀ ਦਿੱਤੀ ਕਿ ਅਜਿਹੇ ਅਪਰਾਧਾਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ