ਬ੍ਰੈਂਪਟਨ ਦੀਆਂ ਸੜਕਾਂ ਕਿੰਨੀ ਸੁਰੱਖਿਅਤ ਹਨ? ਭਾਰਤੀ ਵਿਦਿਆਰਥੀ ਦੀ ਬੰਦੂਕ ਵਾਲੀ ਵੀਡੀਓ ਨਾਲ ਕੈਨੇਡਾ ਵਿੱਚ ਜਾਂਚ ਸ਼ੁਰੂ

 ਕੈਨੇਡਾ ਦੇ ਸ਼ਹਿਰ ਬ੍ਰੈਂਪਟਨ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ, ਜਦੋਂ ਇੱਕ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀ ਦੀ ਬੰਦੂਕ ਨਾਲ ਬਣੀ ਵੀਡੀਓ ਸੋਸ਼ਲ ਮੀਡੀਆ &lsquoਤੇ ਵਾਇਰਲ ਹੋ ਗਈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਿਪੋਰਟਾਂ ਮੁਤਾਬਕ, ਵੀਡੀਓ ਵਿੱਚ ਨੌਜਵਾਨ ਨੂੰ ਸਰਬਜਨਿਕ ਥਾਂ &lsquoਤੇ ਬੰਦੂਕ ਦਿਖਾਉਂਦੇ ਹੋਏ ਦੇਖਿਆ ਗਿਆ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਇਹ ਪਤਾ ਲਗਾ ਰਹੇ ਹਨ ਕਿ ਬੰਦੂਕ ਕਾਨੂੰਨੀ ਸੀ ਜਾਂ ਨਹੀਂ ਅਤੇ ਕੀ ਕਿਸੇ ਕਾਨੂੰਨ ਦੀ ਉਲੰਘਣਾ ਹੋਈ ਹੈ।

ਇਸ ਘਟਨਾ ਤੋਂ ਬਾਅਦ ਬ੍ਰੈਂਪਟਨ ਦੀਆਂ ਸੜਕਾਂ ਦੀ ਸੁਰੱਖਿਆ &lsquoਤੇ ਸਵਾਲ ਖੜੇ ਹੋ ਗਏ ਹਨ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਕਮਿਊਨਿਟੀ ਵਿੱਚ ਡਰ ਦਾ ਮਾਹੌਲ ਬਣਦਾ ਹੈ ਅਤੇ ਸਖ਼ਤ ਕਾਰਵਾਈ ਦੀ ਲੋੜ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ &lsquoਤੇ ਧਿਆਨ ਨਾ ਦੇਣ ਅਤੇ ਜੇ ਕਿਸੇ ਕੋਲ ਇਸ ਮਾਮਲੇ ਨਾਲ ਜੁੜੀ ਜਾਣਕਾਰੀ ਹੋਵੇ ਤਾਂ ਅਧਿਕਾਰੀਆਂ ਨਾਲ ਸਾਂਝੀ ਕਰਨ।