ਵੀਜ਼ਾ ਘੁਟਾਲਾ ਮਾਮਲਾ: ਦਿੱਲੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਵਿਰੁੱਧ ਦੋਸ਼ ਤੈਅ ਕਰਨ ਦੇ ਹੁਕਮ

ਨਵੀਂ ਦਿੱਲੀ, - ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਚੀਨੀ ਵੀਜ਼ਾ ਘੁਟਾਲੇ ਦੇ ਮਾਮਲੇ ਵਿਚ ਕਾਂਗਰਸੀ ਸਾਂਸਦ ਕਾਰਤੀ ਪੀ. ਚਿਦੰਬਰਮ ਅਤੇ ਛੇ ਹੋਰਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੱਤ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦੇ ਨਿਰਦੇਸ਼ ਦਿੱਤੇ, ਜਦਕਿ ਚੇਤਨ ਸ਼੍ਰੀਵਾਸਤਵ ਨਾਮ ਦੇ ਇੱਕ ਵਿਅਕਤੀ ਨੂੰ ਇਸ ਮਾਮਲੇ ਵਿਚੋਂ ਦੋਸ਼ਮੁਕਤ ਕਰ ਦਿੱਤਾ।

ਅਦਾਲਤ ਨੇ ਮੁਲਜ਼ਮਾਂ ਵਿਰੁੱਧ ਕਥਿਤ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਇਹ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਹੈ, ਹਾਲਾਂਕਿ ਫੈਸਲੇ ਦਾ ਵਿਸਤ੍ਰਿਤ ਵੇਰਵਾ ਅਜੇ ਆਉਣਾ ਬਾਕੀ ਹੈ। ਜ਼ਿਕਰਯੋਗ ਹੈ ਕਿ ਕਾਰਤੀ ਚਿਦੰਬਰਮ &lsquoਤੇ 2011 ਵਿਚ ਇੱਕ ਪਾਵਰ ਕੰਪਨੀ ਲਈ ਚੀਨੀ ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ, ਜਿਸ ਸਮੇਂ ਉਨ੍ਹਾਂ ਦੇ ਪਿਤਾ ਪੀ. ਚਿਦੰਬਰਮ ਕੇਂਦਰੀ ਗ੍ਰਹਿ ਮੰਤਰੀ ਸਨ। ਸੀ.ਬੀ.ਆਈ. ਨੇ ਇਸ ਸਬੰਧੀ ਅਕਤੂਬਰ 2024 ਵਿਚ ਚਾਰਜਸ਼ੀਟ ਦਾਇਰ ਕੀਤੀ ਸੀ।