ਦੋ ਕਾਰਾਂ ਦੀ ਟੱਕਰ ਮਗਰੋਂ ਭੱਜੇ ਹਥਿਆਰਬੰਦ ਡਰਾਈਵਰ ਦੀ ਪੁਲਿਸ ਦੀ ਗੋਲੀ ਨਾਲ ਮੌਤ

 ਲੈਸਟਰ (ਇੰਗਲੈਂਡ), 29 ਦਸੰਬਰ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਨੋਰਫ਼ੋਕ ਇਲਾਕੇ ਵਿੱਚ ਇਕ ਦਰਦਨਾਕ ਘਟਨਾ ਵਾਪਰੀ, ਜਿੱਥੇ ਦੋ ਗੱਡੀਆਂ ਦੀ ਟੱਕਰ ਤੋਂ ਬਾਅਦ ਭੱਜੇ ਇਕ ਡਰਾਈਵਰ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਡਰਾਈਵਰ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਮੁਤਾਬਕ ਦੋ ਕਾਰਾਂ ਆਪਸ ਵਿੱਚ ਟਕਰਾ ਗਈਆਂ। ਟੱਕਰ ਹੋਣ ਮਗਰੋਂ ਇਕ ਡਰਾਈਵਰ ਗੱਡੀ ਛੱਡ ਕੇ ਭੱਜਣ ਲੱਗ ਪਿਆ। ਲੋਕਾਂ ਦਾ ਕਹਿਣਾ ਹੈ ਕਿ ਉਸ ਦੇ ਹੱਥ ਵਿੱਚ ਪਿਸਤੌਲ ਵਰਗੀ ਚੀਜ਼ ਸੀ। ਕਿਸੇ ਨੇ ਤੁਰੰਤ ਪੁਲਿਸ ਨੂੰ ਸੂਚਨਾ ਦੇ ਦਿੱਤੀ। ਕੁਝ ਹੀ ਸਮੇਂ ਵਿੱਚ ਹਥਿਆਰਬੰਦ ਪੁਲਿਸ ਮੌਕੇ &rsquoਤੇ ਪਹੁੰਚ ਗਈ।ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਡਰਾਈਵਰ ਨੂੰ ਰੁਕਣ ਲਈ ਕਿਹਾ ਗਿਆ ਸੀ, ਪਰ ਉਸ ਨੇ ਗੱਲ ਨਾ ਮੰਨੀ। ਹਾਲਾਤ ਗੰਭੀਰ ਬਣਦੇ ਵੇਖ ਕੇ ਪੁਲਿਸ ਨੇ ਗੋਲੀ ਚਲਾ ਦਿੱਤੀ। ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਫ਼ੌਰਨ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਦੀ ਪੁਸ਼ਟੀ ਨੋਰਫੋਕ ਪੁਲਿਸ ਵੱਲੋਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਦਮ ਲੋਕਾਂ ਦੀ ਜਾਨ ਬਚਾਉਣ ਲਈ ਚੁੱਕਿਆ ਗਿਆ। ਘਟਨਾ ਵਾਲੀ ਥਾਂ ਨੂੰ ਘੇਰ ਕੇ ਕਈ ਘੰਟਿਆਂ ਤੱਕ ਜਾਂਚ ਚਲਦੀ ਰਹੀ ਅਤੇ ਸੜਕ ਬੰਦ ਰੱਖੀ ਗਈ।ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਪਹਿਲਾਂ ਟੱਕਰ ਦੀ ਉੱਚੀ ਆਵਾਜ਼ ਆਈ, ਫਿਰ ਪੁਲਿਸ ਦੀਆਂ ਗੱਡੀਆਂ ਅਤੇ ਸਾਇਰਨਾਂ ਨਾਲ ਸਾਰਾ ਇਲਾਕਾ ਗੂੰਜ ਉਠਿਆ। ਲੋਕ ਡਰ ਦੇ ਮਾਰੇ ਘਰਾਂ ਵਿੱਚ ਹੀ ਰਹੇ। ਕਈਆਂ ਨੇ ਕਿਹਾ ਕਿ ਅਜਿਹੀ ਘਟਨਾ ਪਹਿਲੀ ਵਾਰ ਵੇਖੀ ਹੈ।ਪੁਲਿਸ ਨੇ ਆਖਿਆ ਹੈ ਕਿ ਨਿਯਮਾਂ ਮੁਤਾਬਕ ਇਸ ਗੋਲੀਬਾਰੀ ਦੀ ਜਾਂਚ ਹੁਣ ਆਜ਼ਾਦ ਤੌਰ &rsquoਤੇ ਕੀਤੀ ਜਾਵੇਗੀ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹਾਂ ਤੋਂ ਬਚ ਕੇ ਰਹਿਣ ਅਤੇ ਜਾਂਚ ਵਿੱਚ ਸਹਿਯੋਗ ਕਰਨ