ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਸਫ਼ਰ- ਏ - ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ

 ਰੋਮ 30 ਦਸੰਬਰ (ਗੁਰਸ਼ਰਨ ਸਿੰਘ ਸੋਨੀ) ਦਸਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਤੇ ਚਾਰੇ ਸਾਹਿਬਜ਼ਾਦਿਆਂ ਦੇ ਸਮੇਤ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜਿਆਂ ਮੌਕੇ ਦੁਨੀਆਂ ਭਰ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਇਨ੍ਹਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਉੱਥੇ ਹੀ ਸੂਬਾ ਲਾਸੀਓ ਦੇ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਫ਼ਰ- ਏ - ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸ਼ਨੀਵਾਰ ਸ਼ਾਮ ਨੂੰ ਸੰਪੂਰਨਤਾ ਨਾਲ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਸ਼ਹੀਦੀ ਦਿਹਾੜਿਆਂ ਦੇ ਇਤਿਹਾਸ ਤੋ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ ।