ਜਸਬੀਰ ਜੱਸੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ: ਅਕਾਲ ਤਖ਼ਤ

ਅਕਾਲ ਤਖ਼ਤ ਨੇ ਅੱਜ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਧਾਰਮਿਕ ਸਭਾ &rsquoਚ ਗਾਇਕ ਜਸਬੀਰ ਸਿੰਘ ਜੱਸੀ ਵੱਲੋਂ ਕੀਤੇ ਗਏ ਕੀਰਤਨ ਦੇ ਸਬੰਧ ਵਿੱਚ ਉਸ ਖ਼ਿਲਾਫ਼ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਕੋਆਰਡੀਨੇਟਰ ਜਸਕਰਨ ਸਿੰਘ ਨੇ ਕਿਹਾ ਕਿ ਜਥੇਦਾਰ ਨੇ ਸ੍ਰੀ ਜੱਸੀ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਧਾਰਮਿਕ ਸਿਧਾਂਤਾਂ ਅਨੁਸਾਰ ਸਿੱਖਾਂ ਵੱਲੋਂ ਕੀਤੇ ਜਾ ਰਹੇ ਕੀਰਤਨ &rsquoਤੇ ਜਥੇਦਾਰ ਦਾ ਬਿਆਨ ਆਮ ਟਿੱਪਣੀ ਸੀ ਅਤੇ ਕਿਸੇ ਵਿਅਕਤੀ ਵਿਸ਼ੇਸ਼ ਨਾਲ ਸਬੰਧਤ ਨਹੀਂ ਸੀ। ਇਸੇ ਦੌਰਾਨ ਜਸਬੀਰ ਸਿੰਘ ਜੱਸੀ ਨੇ ਸੋਸ਼ਲ ਮੀਡੀਆ &rsquoਤੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ ਤੇ ਉਹ ਸਿੱਖੀ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਕਾਲ ਤਖ਼ਤ ਪ੍ਰਤੀ ਪੂਰਾ ਭਰੋਸਾ ਹੈ ਅਤੇ ਉਹ ਇਸ ਵੱਲੋਂ ਜਾਰੀ ਕਿਸੇ ਦੀ ਨਿਰਦੇਸ਼ ਦਾ ਪਾਲਣ ਕਰਨ ਲਈ ਤਿਆਰ ਹਨ।

ਇਸ ਤੋਂ ਪਹਿਲਾਂ ਜੱਸੀ ਦੀ ਕੀਰਤਨ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ &rsquoਤੇ ਵਾਇਰਲ ਹੋਈ ਸੀ। ਇਸ ਸਬੰਧੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਜਿੱਥੇ ਬਹੁਤ ਸਾਰੇ ਪ੍ਰਸ਼ੰਸਕਾਂ ਨੇ ਸਿੱਖ ਭਗਤੀ ਸੰਗੀਤ ਦੇ ਇੱਕ ਰੂਪ ਵਜੋਂ ਸ਼ਬਦ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ, ਉੱਥੇ ਹੀ ਕਈ ਸਿੱਖ ਧਾਰਮਿਕ ਆਗੂਆਂ ਅਤੇ ਵਿਦਵਾਨਾਂ ਨੇ ਕੀਰਤਨ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਸਿੱਖ ਸਿਧਾਂਤਾਂ ਅਤੇ ਧਾਰਮਿਕ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ &rsquoਤੇ ਜ਼ੋਰ ਦਿੱਤਾ।