ਵੇਨੇਜ਼ੂਏਲਾ ਸੰਕਟ: ਅਮਰੀਕੀ ਕਾਰਵਾਈ ’ਤੇ ਭਾਰਤ ਨੇ ਧਾਰੀ ਚੁੱਪ ਸ਼ਾਂਤੀ ਦੀ ਕੀਤੀ ਅਪੀਲ

ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ਵਿੱਚ ਅਮਰੀਕਾ ਦੀ ਸਿੱਧੀ ਨਿੰਦਾ ਕਰਨ ਤੋਂ ਗੁਰੇਜ਼ ਕਰਦਿਆਂ &lsquoਸਾਰੇ ਸਬੰਧਤ ਪੱਖਾਂ&rsquo ਨੂੰ ਆਪਸੀ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦਾ ਸੱਦਾ ਦਿੱਤਾ ਹੈ।
ਭਾਰਤ ਨੇ ਸਪੱਸ਼ਟ ਕੀਤਾ ਕਿ ਉਹ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦਾ ਸਮਰਥਨ ਕਰਦਾ ਹੈ ਅਤੇ ਵੇਨੇਜ਼ੂਏਲਾ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਫਿਕਰਮੰਦ ਹੈ।
ਦੱਸਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਕਾਰਵਾਈ ਨੂੰ ਅਮਰੀਕੀ ਸ਼ਕਤੀ ਦਾ ਪ੍ਰਦਰਸ਼ਨ ਦੱਸਦਿਆਂ ਸੱਤਾ ਦੇ ਤਬਾਦਲੇ ਤੱਕ ਨਿਗਰਾਨੀ ਰੱਖਣ ਦੀ ਗੱਲ ਕਹੀ ਹੈ।
ਦੂਜੇ ਪਾਸੇ, ਵੇਨੇਜ਼ੂਏਲਾ ਵਿੱਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਸਖ਼ਤ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀਆਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਕਾਰਾਕਾਸ ਵਿੱਚ ਧਮਾਕਿਆਂ ਅਤੇ ਬਿਜਲੀ ਗੁੱਲ ਹੋਣ ਕਾਰਨ ਹਾਹਾਕਾਰ ਮਚੀ ਹੋਈ ਹੈ, ਜਿਸ ਕਾਰਨ ਗੁਆਂਢੀ ਦੇਸ਼ਾਂ ਵਿੱਚ ਵੀ ਅਸਥਿਰਤਾ ਦਾ ਡਰ ਬਣਿਆ ਹੋਇਆ ਹੈ। ਭਾਰਤੀ ਦੂਤਾਵਾਸ ਹਾਲਾਤ &rsquoਤੇ ਨਜ਼ਰ ਰੱਖ ਰਿਹਾ ਹੈ ਤਾਂ ਜੋ ਲੋੜ ਪੈਣ &rsquoਤੇ ਭਾਰਤੀ ਭਾਈਚਾਰੇ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ।