ਨੌਕਰੀ ਬਦਲੇ ਜ਼ਮੀਨ ਘੁਟਾਲਾ: ਅਦਾਲਤ ਵੱਲੋਂ ਲਾਲੂ ਯਾਦਵ ਅਤੇ ਹੋਰਾਂ iਖ਼ਲਾਫ਼ ਦੋਸ਼ ਤੈਅ ਕਰਨ ਦਾ ਹੁਕਮ

ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਆਰ ਜੇ ਡੀ ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਾਂ iਖ਼ਲਾਫ਼ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਯਾਦਵ ਨੇ ਰੇਲ ਮੰਤਰਾਲੇ ਨੂੰ ਆਪਣੀ ਨਿੱਜੀ ਜਾਗੀਰ ਵਜੋਂ ਵਰਤਿਆ ਤਾਂ ਜੋ ਇੱਕ ਅਪਰਾਧਿਕ ਉੱਦਮ ਚਲਾਇਆ ਜਾ ਸਕੇ, ਜਿੱਥੇ ਰੇਲਵੇ ਅਧਿਕਾਰੀਆਂ ਅਤੇ ਆਪਣੇ ਕਰੀਬੀ ਸਹਿਯੋਗੀਆਂ ਦੀ ਮਿਲੀਭੁਗਤ ਨਾਲ ਯਾਦਵ ਪਰਿਵਾਰ ਵੱਲੋਂ ਜ਼ਮੀਨ ਦੇ ਟੁਕੜੇ ਹਾਸਲ ਕਰਨ ਲਈ ਜਨਤਕ ਰੁਜ਼ਗਾਰ ਨੂੰ ਸੌਦੇਬਾਜ਼ੀ ਵਜੋਂ ਵਰਤਿਆ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ 41 ਵਿਅਕਤੀਆਂ ਵਿਰੁੱਧ ਦੋਸ਼ ਤੈਅ ਕੀਤੇ ਹਨ ਅਤੇ ਰੇਲਵੇ ਅਧਿਕਾਰੀਆਂ ਸਮੇਤ 52 ਨੂੰ ਦੋਸ਼ਮੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੀ ਬੀ ਆਈ ਨੇ ਮਾਮਲੇ ਵਿੱਚ ਮੁਲਜ਼ਮਾਂ ਦੀ ਸਥਿਤੀ ਬਾਰੇ ਇੱਕ ਵੈਰੀਫਿਕੇਸ਼ਨ ਰਿਪੋਰਟ ਪੇਸ਼ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦੀ ਚਾਰਜਸ਼ੀਟ ਵਿੱਚ ਨਾਮਜ਼ਦ 103 ਮੁਲਜ਼ਮਾਂ ਵਿੱਚੋਂ ਪੰਜ ਦੀ ਮੌਤ ਹੋ ਚੁੱਕੀ ਹੈ।