ਹਰਚਰਨ ਸਿੰਘ ਭੁੱਲਰ ਵੱਲੋਂ ਨਿਯਮਤ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼

ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਭ੍ਰਿਸ਼ਟਾਚਾਰ ਦੇ ਦੋੋਸ਼ ਹੇਠ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਹਨ। ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਪਟੀਸ਼ਨ ਦਾਇਰ ਕਰ ਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਮੁਕੰਮਲ ਹੋ ਗਈ ਹੈ ਅਤੇ ਅੰਤਿਮ ਜਾਂਚ ਰਿਪੋਰਟ ਪਿਛਲੇ ਸਾਲ 3 ਦਸੰਬਰ ਨੂੰ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ ਜਿਸ ਨਾਲ ਹੋਰ ਹਿਰਾਸਤੀ ਪੁੱਛਗਿੱਛ ਬੇਲੋੜੀ ਹੋ ਗਈ ਹੈ।ਵਕੀਲ ਨਿਖਿਲ ਘਈ ਰਾਹੀਂ ਦਾਇਰ ਪਟੀਸ਼ਨ ਵਿੱਚ ਭੁੱਲਰ ਨੇ ਦਾਅਵਾ ਕੀਤਾ ਕਿ ਇਸਤਗਾਸਾ ਨੇ ਮੁੱਖ ਤੌਰ &rsquoਤੇ ਉਸ ਸਮੇਂ ਦੇ ਸਰਕਾਰੀ ਗਵਾਹਾਂ ਅਤੇ ਮਾਮਲੇ ਵਿੱਚ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਕਰਨ ਦਾ ਪ੍ਰਸਤਾਵ ਰੱਖਿਆ ਸੀ। ਪਟੀਸ਼ਨਕਰਤਾਵਾਂ ਨੂੰ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ, ਜਿਸ ਨਾਲ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੇ ਕਿਸੇ ਵੀ ਸੰਭਾਵੀ ਸ਼ੱਕ ਨੂੰ ਖਤਮ ਕਰ ਦਿੱਤਾ ਗਿਆ ਹੈ। ਪਟੀਸ਼ਨਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸੁਰੱਖਿਆ ਦਿੱਤੀ ਗਈ ਸੀ।