ਅਮਰੀਕਾ ਤੋਂ ਡਿਪੋਰਟ ਲਾਰੈਂਸ ਬਿਸ਼ਨੋਈ ਗੈਂਗ ਦਾ ਮੁੱਖ ਮੈਂਬਰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
_10Jan26080817AM.jfif)
ਨਵੀਂ ਦਿੱਲੀ- ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਪ੍ਰਮੁੱਖ ਮੈਂਬਰ ਅਮਨ ਭੈਸਵਾਲ ਨੂੰ ਬੁੱਧਵਾਰ ਨੂੰ ਅਮਰੀਕਾ ਤੋਂ ਭਾਰਤ ਵਾਪਸ ਲਿਆਂਦਾ ਗਿਆ। ਸੀ.ਬੀ.ਆਈ. ਵੱਲੋਂ ਤਾਲਮੇਲ ਕੀਤੇ ਗਏ ਇਸ ਆਪ੍ਰੇਸ਼ਨ ਤਹਿਤ ਭੈਸਵਾਲ ਨੂੰ ਦਿੱਲੀ ਹਵਾਈ ਅੱਡੇ &lsquoਤੇ ਪਹੁੰਚਦੇ ਹੀ ਹਰਿਆਣਾ ਪੁਲਿਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ।
ਅਧਿਕਾਰੀਆਂ ਅਨੁਸਾਰ ਭੈਸਵਾਲ ਖ਼ਿਲਾਫ਼ ਇੰਟਰਪੋਲ ਵੱਲੋਂ &lsquoਰੈੱਡ ਕਾਰਨਰ ਨੋਟਿਸ&rsquo ਜਾਰੀ ਕੀਤਾ ਗਿਆ ਸੀ। ਉਹ ਕਤਲ, ਦੰਗੇ ਭੜਕਾਉਣ ਅਤੇ ਅਪਰਾਧਿਕ ਸਾਜ਼ਿਸ਼ ਰਚਣ ਵਰਗੇ ਗੰਭੀਰ ਦੋਸ਼ਾਂ ਹੇਠ ਹਰਿਆਣਾ ਪੁਲਿਸ ਨੂੰ ਲੋੜੀਂਦਾ ਸੀ।
ਸੀ.ਬੀ.ਆਈ. ਦੇ ਬੁਲਾਰੇ ਨੇ ਦੱਸਿਆ ਕਿ ਅਮਨ ਭੈਸਵਾਲ ਇਕ ਖ਼ਤਰਨਾਕ ਅਪਰਾਧੀ ਹੈ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਅਹਿਮ ਹਿੱਸਾ ਰਿਹਾ ਹੈ। ਉਸਨੂੰ ਪਹਿਲਾਂ ਭਾਰਤ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਜ਼ਮਾਨਤ ਮਿਲਣ ਤੋਂ ਬਾਅਦ ਉਹ ਦੇਸ਼ ਛੱਡ ਕੇ ਫ਼ਰਾਰ ਹੋ ਗਿਆ ਸੀ ਅਤੇ ਟ੍ਰਾਇਲ ਦਾ ਸਾਹਮਣਾ ਨਹੀਂ ਕੀਤਾ। ਇੰਟਰਪੋਲ ਦੀ ਮਦਦ ਨਾਲ ਉਸਦੀ ਲੋਕੇਸ਼ਨ ਅਮਰੀਕਾ ਵਿਚ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਉਸਨੂੰ 7 ਜਨਵਰੀ 2026 ਨੂੰ ਸਫਲਤਾਪੂਰਵਕ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ।