ਮੌਸਮ ਵਿਭਾਗ ਵਲੋਂ 11 ਤੋਂ 15 ਜਨਵਰੀ ਤੱਕ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ
_10Jan26080916AM.jfif)
ਚੰਡੀਗੜ੍ਹ- ਪੰਜਾਬ &lsquoਚ ਇਸ ਵੇਲੇ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਕਾਰਨ ਪੂਰੇ ਸੂਬੇ &lsquoਚ ਠੰਡ ਦਾ ਡਬਲ ਅਟੈਕ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ 11 ਤੋਂ 15 ਜਨਵਰੀ ਤੱਕ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਇਨ੍ਹਾਂ ਦਿਨਾਂ ਦੌਰਾਨ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਹਾਲੀ, ਸੰਗਰੂਰ ਆਦਿ ਜ਼ਿਲ੍ਹਿਆਂ &lsquoਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਘੱਟੋ-ਘੱਟ ਤਾਪਮਾਨ &lsquoਚ ਜ਼ਿਆਦਾ ਫ਼ਰਕ ਨਹੀਂ ਆਵੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣਾ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਵੇਰ ਦੇ ਸਮੇਂ ਗੱਡੀਆਂ ਚਲਾਉਂਦੇ ਹੋਏ ਖ਼ਾਸ ਸਾਵਧਾਨੀ ਵਰਤਣ, ਹੌਲੀ ਰਫ਼ਤਾਰ ਰੱਖਣ ਅਤੇ ਲੋੜ ਬਿਨਾਂ ਯਾਤਰਾ ਤੋਂ ਬਚਣ ਲਈ ਕਿਹਾ ਹੈ। ਕਿਸਾਨਾਂ ਨੂੰ ਵੀ ਮੌਸਮ ਦੇ ਹਾਲਾਤਾਂ ਨੂੰ ਧਿਆਨ &lsquoਚ ਰੱਖ ਕੇ ਖੇਤੀਬਾੜੀ ਸਬੰਧੀ ਫ਼ੈਸਲੇ ਕਰਨ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਡੀਆਂ ਹਵਾਵਾਂ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ &lsquoਚ ਧੁੱਪ ਨਿਕਲਣ ਨਾਲ ਭਾਵੇਂ ਹਲਕੀ ਰਾਹਤ ਮਿਲ ਰਹੀ ਹੈ ਪਰ ਸਵੇਰ ਅਤੇ ਰਾਤ ਨੂੰ ਠੰਡ ਦਾ ਅਸਰ ਹਾਲੇ ਬਣਿਆ ਰਹੇਗਾ।