ਆਤਿਸ਼ੀ ਮਾਮਲੇ ‘ਚ ਦਿੱਲੀ ਦੇ ਭਾਜਪਾ ਵਿਧਾਇਕ ਖਿਲਾਫ ਜਲੰਧਰ ‘ਚ ਐੱਫ.ਆਈ.ਆਰ.

ਜਲੰਧਰ- ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਅਤੇ ਵਿਧਾਇਕਾ ਆਤਿਸ਼ੀ ਦੇ ਕਥਿਤ ਵਿਵਾਦਤ ਵੀਡੀਓ ਮਾਮਲੇ &lsquoਚ ਪਰਚਾ ਦਰਜ ਹੋ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਜਲੰਧਰ ਪੁਲਿਸ ਵੱਲੋਂ ਦਿੱਲੀ ਦੇ ਇਕ ਵਿਧਾਇਕ ਉੱਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਇਸ ਸਬੰਧੀ ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਦੱਸਿਆ ਕਿ &lsquoਆਪ&rsquo ਆਗੂ ਆਤਿਸ਼ੀ ਦੀ ਇੱਕ ਵੀਡੀਓ ਨੂੰ ਤਕਨੀਕੀ ਤੌਰ &lsquoਤੇ ਬਦਲ ਕੇ ਅਤੇ ਤੋੜ-ਮਰੋੜ ਕੇ ਗਲਤ ਢੰਗ ਨਾਲ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਕਾਰਵਾਈ ਇਕਬਾਲ ਸਿੰਘ ਦੀ ਸ਼ਿਕਾਇਤ &lsquoਤੇ ਕੀਤੀ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ &lsquoਤੇ ਅਜਿਹੀਆਂ ਕਈ ਪੋਸਟਾਂ ਅਪਲੋਡ ਕੀਤੀਆਂ ਗਈਆਂ ਸਨ, ਜਿਸ ਵਿਚ ਆਤਿਸ਼ੀ ਨੂੰ ਕਥਿਤ ਤੌਰ &lsquoਤੇ ਗੁਰੂਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਦੇ ਹੋਏ ਦਿਖਾਇਆ ਗਿਆ ਸੀ। ਇਨ੍ਹਾਂ ਵੀਡੀਓਜ਼ ਨੂੰ ਭੜਕਾਊ ਸੁਰਖੀਆਂ ਨਾਲ ਪ੍ਰਸਾਰਿਤ ਕੀਤਾ ਜਾ ਰਿਹਾ ਸੀ।
ਪੁਲਿਸ ਅਨੁਸਾਰ, ਇਸ ਵੀਡੀਓ ਕਲਿੱਪ ਦੀ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ। ਜਾਂਚ ਦੌਰਾਨ ਇਹ ਵੀਡੀਓ ਕਲਿੱਪ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (ਐਕਸ) &lsquoਤੇ ਸੀ। ਇਸ ਨੂੰ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐੱਸ.ਏ.ਐੱਸ. ਨਗਰ ਨੂੰ ਭੇਜਿਆ ਗਿਆ ਸੀ। ਪੁਲਿਸ ਬੁਲਾਰੇ ਨੇ ਦੱਸਿਆ ਕਿ 9 ਜਨਵਰੀ 2026 ਦੀ ਫੋਰੈਂਸਿਕ ਰਿਪੋਰਟ ਵਿਚ ਇਹ ਸਪੱਸ਼ਟ ਹੋਇਆ ਹੈ ਕਿ ਆਤਿਸ਼ੀ ਨੇ ਆਪਣੀ ਆਡੀਓ ਵਿਚ ਕਿਤੇ ਵੀ &rdquoਗੁਰੂ&rdquo ਸ਼ਬਦ ਨਹੀਂ ਬੋਲਿਆ, ਜਦਕਿ ਸੋਸ਼ਲ ਮੀਡੀਆ &lsquoਤੇ ਵਾਇਰਲ ਵੀਡੀਓ ਵਿਚ ਅਜਿਹਾ ਦਿਖਾਇਆ ਜਾ ਰਿਹਾ ਸੀ। ਰਿਪੋਰਟ ਮੁਤਾਬਕ, ਅਸਲ ਵਿਚ ਵੀਡੀਓ ਦੇ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਤਕਨੀਕ ਦੀ ਮਦਦ ਨਾਲ ਅਜਿਹੇ ਸ਼ਬਦ ਸ਼ਾਮਲ ਕੀਤੇ ਗਏ ਸਨ, ਜੋ ਆਤਿਸ਼ੀ ਦੁਆਰਾ ਬੋਲੇ ਹੀ ਨਹੀਂ ਗਏ ਸਨ।