ਭਗਵੰਤ ਮਾਨ ਨੇ ਦਿੱਲੀ ਵਾਲਿਆਂ ਅੱਗੇ ਗੋਡੇ ਟੇਕੇ: ਹਰਸਿਮਰਤ

ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੂਬੇ ਨੂੰ &lsquoਦਿੱਲੀ ਵਾਲਿਆਂ&rsquo ਨੂੰ ਸੌਂਪ ਦਿੱਤਾ ਹੈ, ਜੋ ਪੰਜਾਬ ਨੂੰ ਲੁੱਟਣ ਦੇ ਨਾਲ-ਨਾਲ ਸਰਕਾਰੀ ਜ਼ਮੀਨਾਂ ਵੇਚਣ ਲੱਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਆਪਣਾ ਅਹੁਦਾ ਬਚਾਉਣ ਦੀ ਚਿੰਤਾ ਵਿੱਚ ਹਨ ਜਦੋਂਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਰੋਜ਼ਾਨਾ ਸ਼ਰ੍ਹੇਆਮ ਫ਼ਿਰੌਤੀਆਂ ਮੰਗ ਰਹੇ ਹਨ। ਸੰਸਦ ਮੈਂਬਰ ਬਾਦਲ ਅੱਜ ਮਾਨਸਾ ਹਲਕੇ ਦੇ ਪਿੰਡਾਂ ਦਾ ਕਰ ਰਹੇ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੌਜੂਦਾ ਸਰਕਾਰ ਨੂੰ ਨਾਕਾਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਬੇਖੌਫ਼ ਹੋ ਕੇ ਧਮਕੀਆਂ ਦੇ ਰਹੇ ਹਨ ਤੇ ਫ਼ਿਰੌਤੀਆਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਨੂੰ ਆਪਣੇ ਦਿੱਲੀ ਵਾਲੇ ਆਗੂਆਂ ਹਵਾਲੇ ਕਰ ਕੇ ਲੁਟਾਇਆ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ।
ਹਰਸਿਮਰਤ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦਾ ਅਕਾਲੀ ਦਲ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਅੱਜ ਜੋ ਵੀ ਸਰਕਾਰ &rsquoਤੇ ਸਵਾਲ ਉਠਾਉਂਦਾ ਹੈ, ਉਸ ਵਿਰੁੱਧ ਝੂਠੇ ਕੇਸ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੌਂਪਣ ਦਾ ਫ਼ੈਸਲਾ ਕਰ ਲਿਆ ਹੈ।