- ਇੰਗਲੈਂਡ ਵਿੱਚ ਲੋਹੜੀ ਦੀ ਰੌਣਕ- ਪੰਜਾਬ ਵਿੱਚ ਵਿਸਰਦਾ ਤਿਉਹਾਰ, ਵਿਦੇਸ਼ੀ ਧਰਤੀ ’ਤੇ ਅੱਜ ਵੀ ਜਿਉਂਦਾ

 
ਲੈਸਟਰ (ਇੰਗਲੈਂਡ), 14 ਜਨਵਰੀ (ਸੁਖਜਿੰਦਰ ਸਿੰਘ ਢੱਡੇ)-
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਨਾਲ ਸਬੰਧਿਤ 27 ਸਾਲਾ ਨੌਜਵਾਨ ਨਮਨ ਖੁੱਲਰ ਦੀ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ 11 ਜਨਵਰੀ ਨੂੰ ਸ਼ੱਕੀ ਹਾਲਾਤਾਂ ਹੇਠ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਨਾਲ ਪਰਿਵਾਰ &rsquoਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਅਚਾਨਕ ਘਟਨਾ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਦੀਨਾਨਗਰ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨਮਨ ਖੁੱਲਰ ਪੁੱਤਰ ਪਵਨ ਕੁਮਾਰ ਪਿਛਲੇ ਕਰੀਬ ਪੰਜ ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਦੇ ਮਕਸਦ ਨਾਲ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਰਹਿ ਰਿਹਾ ਸੀ। ਪਰਿਵਾਰਕ ਸੂਤਰਾਂ ਮੁਤਾਬਕ ਨਮਨ ਆਪਣੇ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸ ਦੀ ਕਮਾਈ ਨਾਲ ਹੀ ਪਰਿਵਾਰ ਦਾ ਗੁਜ਼ਾਰਾ ਚੱਲਦਾ ਸੀ। ਨਮਨ ਦੇ ਪਿਤਾ ਪਵਨ ਕੁਮਾਰ ਦੀਨਾਨਗਰ ਵਿੱਚ ਚਾਹ ਵੇਚਣ ਦਾ ਕੰਮ ਕਰਦੇ ਹਨ, ਪਰ ਉਨ੍ਹਾਂ ਦੀ ਆਮਦਨ ਘੱਟ ਹੋਣ ਕਾਰਨ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਕਾਫ਼ੀ ਕਮਜ਼ੋਰ ਦੱਸੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 11 ਜਨਵਰੀ ਨੂੰ ਇੰਗਲੈਂਡ ਤੋਂ ਨਮਨ ਦੀ ਮੌਤ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਘਰ ਵਿੱਚ ਮਾਤਮ ਛਾ ਗਿਆ। ਮੌਤ ਦੇ ਕਾਰਨਾਂ ਬਾਰੇ ਹਾਲੇ ਤੱਕ ਕੋਈ ਸਪਸ਼ਟ ਜਾਣਕਾਰੀ ਪਰਿਵਾਰ ਨੂੰ ਪ੍ਰਾਪਤ ਨਹੀਂ ਹੋ ਸਕੀ ਹੈ, ਜਿਸ ਕਾਰਨ ਮੌਤ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇ।
ਦੂਜੇ ਪਾਸੇ ਵਿਦੇਸ਼ ਤੋਂ ਮ੍ਰਿਤਕ ਦੇਹ ਭਾਰਤ ਲਿਆਉਣਾ ਪਰਿਵਾਰ ਦੀ ਆਰਥਿਕ ਸਮਰਥਾ ਤੋਂ ਪੂਰੀ ਤਰ੍ਹਾਂ ਬਾਹਰ ਦੱਸਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਸਮੇਤ ਬਰਤਾਨੀਆ ਸਰਕਾਰ
ਕੋਲ ਅਪੀਲ ਕੀਤੀ ਹੈ ਕਿ ਨਮਨ ਖੁੱਲਰ ਦੀ ਮਿ੍ਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਆਰਥਿਕ ਅਤੇ ਪ੍ਰਸ਼ਾਸਨਕ ਮਦਦ ਪ੍ਰਦਾਨ ਕੀਤੀ ਜਾਵੇ।
ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਮਦਦ ਨਾ ਮਿਲੀ ਤਾਂ ਉਹ ਆਪਣੇ ਨੌਜਵਾਨ ਪੁੱਤਰ ਦਾ ਅੰਤਿਮ ਸੰਸਕਾਰ ਵੀ ਢੰਗ ਨਾਲ ਕਰਨ ਦੇ ਯੋਗ ਨਹੀਂ ਰਹਿਣਗੇ। ਇਸ ਦੁੱਖਦਾਈ ਘਟਨਾ ਨੇ ਹਰ ਦਿਲ ਨੂੰ ਝੰਝੋੜ ਕੇ ਰੱਖ ਦਿੱਤਾ ਹੈ ਅਤੇ ਇਲਾਕੇ ਦੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਰਕਾਰ ਤੋਂ ਮਦਦ ਦੀ ਮੰਗ ਕਰ ਰਹੇ ਹਨ।