ਅਮਰੀਕੀ ਸੁਪਰੀਮ ਕੋਰਟ ਨੇ ਟਰੰਪ ਦੇ ਗਲੋਬਲ ਟੈਰਿਫਾਂ ਬਾਰੇ ਨਹੀਂ ਸੁਣਾਇਆ ਫੈਸਲਾ

ਵਾਸ਼ਿੰਗਟਨ - ਅਮਰੀਕੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਤਿੰਨ ਫੈਸਲੇ ਜਾਰੀ ਕੀਤੇ ਪਰ ਅਦਾਲਤ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਗਲੋਬਲ ਟੈਰਿਫਾਂ ਬਾਰੇ ਕੋਈ ਫੈਸਲਾ ਨਹੀਂ ਕੀਤਾ, ਜਦਕਿ ਇਸ ਫੈਸਲੇ &lsquoਤੇ ਦੁਨੀਆਂ ਭਰ ਦੇ ਮੁਲਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਅਦਾਲਤ ਨੇ ਇਸ ਸਬੰਧੀ ਕੋਈ ਅਗਲੀ ਤਰੀਕ ਵੀ ਨਹੀਂ ਐਲਾਨੀ ਤੇ ਨਾ ਹੀ ਦੱਸਿਆ ਕਿ ਇਸ ਬਾਰੇ ਕਦੋਂ ਫੈਸਲਾ ਕੀਤਾ ਜਾਵੇਗਾ। ਇਸ ਤੋਂ ਪਿਛਲੇ ਹਫਤੇ ਵੀ ਸੁਪਰੀਮ ਕੋਰਟ ਨੇ ਟਰੰਪ ਵਲੋਂ ਹੋਰ ਦੇਸ਼ਾਂ &lsquoਤੇ ਲਾਏ ਟੈਕਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਸੀ।
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਸੀ ਕਿ ਜੇਕਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਇਕਤਰਫਾ ਟੈਰਿਫ਼ (ਟੈਕਸ) ਲਗਾਉਣ ਦੀ ਸ਼ਕਤੀ ਖ਼ਿਲਾਫ਼ ਫ਼ੈਸਲਾ ਸੁਣਾਇਆ, ਤਾਂ ਦੇਸ਼ ਲਈ ਵੱਡੀ ਮੁਸੀਬਤ ਖੜ੍ਹੀ ਹੋ ਜਾਵੇਗੀ।
ਟਰੰਪ ਨੇ ਸੋਸ਼ਲ ਮੀਡੀਆ &lsquoਤੇ ਪੋਸਟ ਕਰਦਿਆਂ ਕਿਹਾ ਸੀ ਕਿ ਜੇਕਰ ਅਦਾਲਤ ਉਨ੍ਹਾਂ ਵੱਲੋਂ ਲਗਾਏ ਗਏ ਵਿਆਪਕ ਟੈਰਿਫ਼ਾਂ ਨੂੰ ਰੱਦ ਕਰ ਦਿੰਦੀ ਹੈ, ਤਾਂ ਅਮਰੀਕਾ ਬਹੁਤ ਬੁਰੀ ਤਰ੍ਹਾਂ ਫਸ ਜਾਵੇਗਾ। ਉਨ੍ਹਾਂ ਅਨੁਸਾਰ ਟੈਰਿਫ਼ ਰਾਹੀਂ ਇਕੱਠੇ ਕੀਤੇ ਗਏ ਭਾਰੀ ਫੰਡਾਂ ਨੂੰ ਵਾਪਸ ਕਰਨਾ ਸਰਕਾਰ ਲਈ ਬਹੁਤ ਔਖਾ ਹੋ ਜਾਵੇਗਾ ਅਤੇ ਇਹ ਦੇਸ਼ ਦੀ ਆਰਥਿਕਤਾ ਲਈ ਇੱਕ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਦੂਜੇ ਪਾਸੇ ਅਮਰੀਕਾ ਵਿਚ ਵੀ ਟਰੰਪ ਦੇ ਲਾਏ ਗਏ ਟੈਕਸਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।