ਜਾਪਾਨ: ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ

ਜਾਪਾਨ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਹੱਤਿਆ ਕਰਨ ਵਾਲੇ ਤੇਤਸੁਯਾ ਯਾਮਾਗਾਮੀ(45) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਆਬੇ ਦੀ ਜੁਲਾਈ 2022 ਵਿੱਚ ਪੱਛਮੀ ਸ਼ਹਿਰ ਨਾਰਾ ਵਿੱਚ ਚੋਣ ਪ੍ਰਚਾਰ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਯਾਮਾਗਾਮੀ ਨੇ ਆਬੇ ਦੀ ਹੱਤਿਆ ਦਾ ਦੋਸ਼ ਕਬੂਲ ਕੀਤਾ ਸੀ।
ਜਾਪਾਨ ਦੇ ਸਭ ਤੋਂ ਪ੍ਰਭਾਵਸ਼ਾਲੀ ਸਿਆਸਤਦਾਨਾਂ ਵਿੱਚੋਂ ਇੱਕ ਆਬੇ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਮਗਰੋਂ ਇੱਕ ਨਿਯਮਤ ਕਾਨੂੰਨਸਾਜ਼ ਵਜੋਂ ਸੇਵਾ ਨਿਭਾ ਰਹੇ ਸਨ। ਆਬੇ ਦੀ ਹੱਤਿਆ ਨੇ ਸਖ਼ਤ ਬੰਦੂਕ ਨਿਯੰਤਰਣ ਵਾਲੇ ਦੇਸ਼ ਨੂੰ ਹੈਰਾਨ ਕਰ ਦਿੱਤਾ ਸੀ।ਯਾਮਾਗਾਮੀ ਨੂੰ ਅਕਤੂਬਰ ਵਿੱਚ ਸ਼ੁਰੂ ਹੋਏ ਮੁਕੱਦਮੇ ਵਿੱਚ ਕਤਲ ਦਾ ਦੋਸ਼ੀ ਮੰਨਿਆ ਗਿਆ। ਨਾਰਾ ਜ਼ਿਲ੍ਹਾ ਅਦਾਲਤ ਨੇ ਫੈਸਲੇ ਦੀ ਪੁਸ਼ਟੀ ਕੀਤੀ ਅਤੇ ਸਰਕਾਰੀ ਵਕੀਲਾਂ ਦੀ ਬੇਨਤੀ ਅਨੁਸਾਰ ਯਾਮਾਗਾਮੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।