ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਨੇ ਖ਼ੁਦ ਨੂੰ ਕੀਤਾ ਵੱਖ ਹੁਣ ਵਿਸ਼ੇਸ਼ ਬੈਂਚ ਕਰੇਗਾ ਫੈਸਲਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਾਈ ਗਈ ਪਟੀਸ਼ਨ &rsquoਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਅਹਿਮ ਮੋੜ ਆਇਆ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਸਾਹਮਣੇ ਹੋਈ ਸੁਣਵਾਈ ਦੌਰਾਨ ਇੱਕ ਜੱਜ ਨੇ ਨਿੱਜੀ ਕਾਰਨਾਂ ਕਰਕੇ ਕੇਸ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ (Recuse) ਕਰ ਲਿਆ।