ਆਤਿਸ਼ੀ ਮਾਮਲਾ : ਪੰਜਾਬ ਪੁਲੀਸ ਨੇ ਦਿੱਲੀ ਵਿਧਾਨ ਸਭਾ ਨੂੰ ਭੇਜਿਆ ਜਵਾਬ !

ਪੰਜਾਬ ਸਰਕਾਰ ਨੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੇ ਮਾਮਲੇ &rsquoਚ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਅੱਜ ਜਵਾਬ ਭੇਜ ਦਿੱਤਾ ਹੈ। ਗ੍ਰਹਿ ਵਿਭਾਗ ਪੰਜਾਬ ਨੇ ਫੋਰੈਂਸਿਕ ਰਿਪੋਰਟ ਦੇ ਹਵਾਲੇ ਨਾਲ ਵੀਡੀਓ &rsquoਚ ਗੁਰੂ ਸ਼ਬਦ ਦਾ ਪ੍ਰਯੋਗ ਨਾ ਹੋਣ ਦੀ ਗੱਲ ਦੀ ਪੁਸ਼ਟੀ ਕੀਤੀ ਹੈ।

ਚੇਤੇ ਰਹੇ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਤੋਂ ਆਤਿਸ਼ੀ ਵੀਡੀਓ ਮਾਮਲੇ &rsquoਚ ਜਵਾਬ ਮੰਗਿਆ ਸੀ।

ਜਲੰਧਰ ਪੁਲੀਸ ਨੇ 7 ਜਨਵਰੀ ਨੂੰ ਇੱਕ ਸ਼ਿਕਾਇਤ ਦੇ ਅਧਾਰ &rsquoਤੇ ਆਤਿਸ਼ੀ ਦੀ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ਮੰਚਾਂ &rsquoਤੇ ਪੋਸਟ ਕੀਤੇ ਜਾਣ ਨੂੰ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਗ੍ਰਹਿ ਵਿਭਾਗ ਵੱਲੋਂ ਹੁਣ ਭੇਜੇ ਪੱਤਰ &rsquoਚ ਕਿਹਾ ਗਿਆ ਹੈ ਕਿ ਸਰਹੱਦੀ ਸੂਬੇ &rsquoਚ ਮਾਹੌਲ ਨੂੰ ਖ਼ਰਾਬ ਕਰਨ ਲਈ ਵੀਡੀਓ ਨੂੰ ਐਡਿਟ ਕਰਕੇ ਪੋਸਟ ਕੀਤਾ ਗਿਆ। ਪੰਜਾਬ ਪੁਲੀਸ ਨੇ ਕਿਹਾ ਕਿ ਜੋ ਅਸਲੀ ਵੀਡੀਓ ਆਤਿਸ਼ੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ &rsquoਤੇ ਪੋਸਟ ਕੀਤੀ ਹੈ, ਉਸ &rsquoਚ ਕਿਤੇ ਵੀ ਮਾੜੀ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਗਈ ਹੈ ਜਦੋਂ ਕਿ ਮਗਰੋਂ ਸ਼ਰਾਰਤੀ ਅਨਸਰਾਂ ਨੇ ਆਤਿਸ਼ੀ ਦੇ ਅਸਲੀ ਵੀਡੀਓ ਨੂੰ ਐਡਿਟ ਕਰਕੇ ਪੇਸ਼ ਕੀਤਾ ਤਾਂ ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਫ਼ਿਰਕੂ ਤਣਾਅ ਪੈਦਾ ਕੀਤਾ ਜਾ ਸਕੇ।