ਨਿਊ ਸਾਊਥ ਵੇਲਸ ਵਿੱਚ ਗੋਲੀਬਾਰੀ ਤਿੰਨ ਦੀ ਮੌਤ, ਇੱਕ ਜ਼ਖਮੀ

ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇੱਕ ਕਸਬੇ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਗੋਲੀਬਾਰੀ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਲੇਕ ਕਾਰਜੇਲੀਗੋ ਵਿੱਚ ਬੁਲਾਇਆ ਗਿਆ।

ਇਸ ਸ਼ਹਿਰ ਦੀ ਆਬਾਦੀ ਲਗਪਗ 1,500 ਹੈ। ਪੁਲੀਸ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਮਲਾਵਰ ਜਾਂ ਹਮਲਾਵਰਾਂ ਦੇ ਫਰਾਰ ਹੋਣ ਦਾ ਖਦਸ਼ਾ ਹੈ। ਪੁਲੀਸ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਅਤੇ ਸਥਾਨਕ ਨਿਵਾਸੀਆਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਹੈ।