ਹਿਮਾਚਲ ਦੇ ਮੁੱਖ ਮੰਤਰੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਈਮੇਲ ਸ਼ਿਮਲਾ ਦੇ ਡੀ.ਸੀ. ਨੂੰ ਭੇਜੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜੇ ਹਿਮਾਚਲ ਦੇ ਮੁੱਖ ਮੰਤਰੀ ਗਣਤੰਤਰ ਦਿਵਸ &lsquoਤੇ ਤਿਰੰਗਾ ਲਹਿਰਾਉਣਗੇ, ਤਾਂ ਉਨ੍ਹਾਂ ਨੂੰ ਮਨੁੱਖੀ ਬੰਬ ਨਾਲ ਧਮਾਕਾ ਕਰ ਕੇ ਉਡਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿਤਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਸ ਸਬੰਧੀ ਸ਼ਿਮਲਾ ਵਿਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਇਸ ਈਮੇਲ ਦੇ ਸਰੋਤ ਦਾ ਪਤਾ ਲਾਉਣ ਵਿਚ ਜੁੱਟ ਗਈ ਹੈ।