ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਕੋਈ ਤਬਦੀਲੀ ਨਹੀਂ

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤਬਦੀਲ ਹੋਣ ਦੀਆਂ ਸੰਭਾਵਨਾਵਾਂ ਨੂੰ ਵਿਰਾਮ ਦਿੰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਾਈ ਕਮਾਨ ਦੇ ਫ਼ੈਸਲੇ ਨੇ ਫਿਲਹਾਲ ਰਾਹਤ ਦਿੱਤੀ ਹੈ।ਹਾਈ ਕਮਾਨ ਨੇ ਪੰਬਾਬ ਲੀਡਰਸ਼ਿਪ ਨੂੰ ਸਖ਼ਤ ਸ਼ਬਦਾਂ ਵਿੱਚ ਇਹ ਸੁਨੇਹਾ ਵੀ ਦਿੱਤਾ ਹੈ ਕਿ ਸੂਬਾਈ ਕਾਂਗਰਸ &rsquoਚ ਕਿਸੇ ਤਰ੍ਹਾਂ ਦੀ ਧੜੇਬੰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦਿੱਲੀ ਵਿੱਚ ਕਰੀਬ ਤਿੰਨ ਘੰਟੇ ਚੱਲੀ ਮੀਟਿੰਗ &rsquoਚ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਰਾਜਸੀ ਮੰਥਨ ਕਰਨ ਮਗਰੋਂ ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਪੰਜਾਬ &rsquoਚ ਲੀਡਰਸ਼ਿਪ ਤਬਦੀਲੀ ਦਾ ਕੋਈ ਸਵਾਲ ਹੀ ਨਹੀਂ ਹੈ ਅਤੇ ਕਾਂਗਰਸ ਇੱਕਜੁੱਟਤਾ ਨਾਲ ਆਗਾਮੀ ਪੰਜਾਬ ਚੋਣਾਂ &rsquoਚ ਜਿੱਤ ਹਾਸਲ ਕਰੇਗੀ।
ਸ੍ਰੀ ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ਪਲੈਟਫਾਰਮਾਂ ਤੇ ਮੀਡੀਆ &rsquoਚ ਕੋਈ ਆਗੂ ਇੱਕ-ਦੂਸਰੇ iਖ਼ਲਾਫ਼ ਜਨਤਕ ਬਿਆਨਬਾਜ਼ੀ ਨਹੀਂ ਕਰੇਗਾ। ਹਰੇਕ ਆਗੂ ਨੂੰ ਪਾਰਟੀ ਪਲੈਟਫਾਰਮ &rsquoਤੇ ਗੱਲ ਰੱਖਣ ਦੀ ਨਸੀਹਤ ਕੀਤੀ ਗਈ ਹੈ। ਪਾਰਟੀ ਹਾਈ ਕਮਾਨ ਧੜਿਆਂ &rsquoਚ ਮਿਲਣ ਜਾਂ ਚਿੱਠੀਆਂ ਲਿਖਣ ਨੂੰ ਬਰਦਾਸ਼ਤ ਨਹੀਂ ਕਰੇਗੀ। ਵਿਅਕਤੀਗਤ ਤੌਰ &rsquoਤੇ ਕੋਈ ਵੀ ਨੇਤਾ ਹਾਈ ਕਮਾਨ ਨੂੰ ਮਿਲ ਸਕਦਾ ਹੈ। ਪਾਰਟੀ ਦੇਸ਼ ਭਰ &rsquoਚ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਆਮ ਵਰਗ ਦੇ ਆਰਥਿਕ ਕਮਜ਼ੋਰ ਵਰਗਾਂ ਸਣੇ ਹਾਸ਼ੀਆਗ੍ਰਸਤ ਵਰਗਾਂ ਨੂੰ ਯੋਗ ਪ੍ਰਤੀਨਿਧਤਾ ਦੇਣ ਲਈ ਵਚਨਬੱਧ ਹੈ। ਮੀਟਿੰਗ &rsquoਚ ਪੰਜਾਬ ਕਾਂਗਰਸ ਦੇ ਹਰੇਕ ਲੀਡਰ ਨੂੰ ਗਹੁ ਨਾਲ ਸੁਣਿਆ ਗਿਆ। ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਹੋਈ ਮੀਟਿੰਗ &rsquoਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਖੜਗੇ, ਲੋਕ ਸਭਾ &rsquoਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਸ਼ਾਮਲ ਹੋਏ। ਮੀਟਿੰਗ ਮਗਰੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਕਿਸੇ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰੇਗੀ। ਉੱਧਰ, ਪੰਜਾਬ ਦੇ ਕਿਸੇ ਵੀ ਨੇਤਾ ਨੇ ਮੀਡੀਆ ਨਾਲ ਗੱਲ ਕਰਨ ਤੋਂ ਗੁਰੇਜ਼ ਕੀਤਾ। ਮੀਟਿੰਗ &rsquoਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਆਗੂ ਅੰਬਿਕਾ ਸੋਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਜੈ ਇੰਦਰ ਸਿੰਗਲਾ, ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਆਦਿ ਵੀ ਸ਼ਾਮਲ ਹੋਏ।