ਐਮਾਜੋਨ ਵੱਲੋਂ ਹਜ਼ਾਰਾਂ ਕਰਮਚਾਰੀਆਂ ਦੀ ਛੁੱਟੀ ਦੀ ਤਿਆਰੀ

 ਲੈਸਟਰ (ਇੰਗਲੈਂਡ), 23 ਜਨਵਰੀ (ਸੁਖਜਿੰਦਰ ਸਿੰਘ ਢੱਡੇ)-
ਦੁਨੀਆ ਦੀ ਪ੍ਰਮੁੱਖ ਆਨਲਾਈਨ ਵਪਾਰਕ ਕੰਪਨੀ ਐਮਾਜ਼ੋਨ  ਵੱਲੋਂ ਵੱਡਾ ਫੈਸਲਾ ਲੈਂਦਿਆਂ ਆਉਣ ਵਾਲੇ ਦਿਨਾਂ ਵਿੱਚ ਲਗਭਗ 14 ਹਜ਼ਾਰ ਕਰਮਚਾਰੀਆਂ ਦੀ ਛੁੱਟੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਰਿਪੋਰਟਾਂ ਮੁਤਾਬਕ ਇਹ ਛੁੱਟੀਆਂ ਅਗਲੇ ਹਫ਼ਤੇ ਤੱਕ ਲਾਗੂ ਕੀਤੀਆਂ ਜਾ ਸਕਦੀਆਂ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ &lsquoਤੇ ਆਰਥਿਕ ਅਸਰ ਪੈਣ ਦੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੁੱਲ ਮਿਲਾ ਕੇ ਕਰੀਬ 30 ਹਜ਼ਾਰ ਅਹੁਦੇ ਖਤਮ ਕਰਨ ਦੀ ਯੋਜਨਾ ਬਣਾਈ ਗਈ ਹੈ, ਜੋ ਕੰਪਨੀ ਦੇ ਕੁੱਲ ਕਰਮਚਾਰੀਆਂ ਦਾ ਛੋਟਾ ਹਿੱਸਾ ਹੋਣ ਦੇ ਬਾਵਜੂਦ ਦਫ਼ਤਰੀ ਸਟਾਫ਼ ਦਾ ਵੱਡਾ ਪ੍ਰਤੀਸ਼ਤ ਬਣਦਾ ਹੈ। ਅਮੈਜ਼ਾਨ ਨਾਲ ਜੁੜੇ ਜ਼ਿਆਦਾਤਰ ਕਰਮਚਾਰੀ ਗੋਦਾਮਾਂ ਅਤੇ ਸਾਮਾਨ ਵੰਡ ਕੇਂਦਰਾਂ ਵਿੱਚ ਕੰਮ ਕਰਦੇ ਹਨ, ਪਰ ਤਾਜ਼ਾ ਛਾਂਟਨੀ ਦਾ ਵੱਡਾ ਅਸਰ ਦਫ਼ਤਰੀ ਅਹੁਦਿਆਂ &lsquoਤੇ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਕੰਪਨੀ ਸੂਤਰਾਂ ਅਨੁਸਾਰ ਇਹ ਕਦਮ ਵਧ ਰਹੇ ਖਰਚਿਆਂ, ਆਰਥਿਕ ਅਨਿਸ਼ਚਿਤਤਾ ਅਤੇ ਵਪਾਰਕ ਰਣਨੀਤੀ ਵਿੱਚ ਤਬਦੀਲੀ ਦੇ ਚਲਦੇ ਚੁੱਕਿਆ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਤਕਨੀਕੀ ਅਤੇ ਵਪਾਰਕ ਖੇਤਰ ਵਿੱਚ ਛਾਂਟਨੀ ਦਾ ਦੌਰ ਚੱਲ ਰਿਹਾ ਹੈ, ਜਿਸ ਦੀ ਚਪੇਟ ਵਿੱਚ ਵੱਡੀਆਂ ਕੰਪਨੀਆਂ ਵੀ ਆ ਰਹੀਆਂ ਹਨ।
ਕਰਮਚਾਰੀ ਸੰਘਠਨਾਂ ਵੱਲੋਂ ਇਸ ਫੈਸਲੇ &lsquoਤੇ ਚਿੰਤਾ ਜਤਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਫੈਸਲੇ ਨਾਲ ਨਾ ਸਿਰਫ਼ ਕਰਮਚਾਰੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੁੰਦੀ ਹੈ, ਸਗੋਂ ਸਮਾਜਿਕ ਅਸਥਿਰਤਾ ਵੀ ਵਧ ਸਕਦੀ ਹੈ। ਕਈ ਕਰਮਚਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਚਾਨਕ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੂਜੇ ਪਾਸੇ, ਕੰਪਨੀ ਪ੍ਰਬੰਧਨ ਦਾ ਦਾਅਵਾ ਹੈ ਕਿ ਛੁੱਟੀ ਕੀਤੇ ਜਾਣ ਵਾਲੇ ਕਰਮਚਾਰੀਆਂ ਲਈ ਮਾਲੀ ਮਦਦ ਅਤੇ ਹੋਰ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਉਹ ਨਵੀਂ ਨੌਕਰੀ ਦੀ ਤਲਾਸ਼ ਕਰ ਸਕਣ। ਹਾਲਾਂਕਿ ਇਸ ਬਾਰੇ ਹਾਲੇ ਤੱਕ ਕੋਈ ਵਿਸਥਾਰਪੂਰਕ ਐਲਾਨ ਨਹੀਂ ਕੀਤਾ ਗਿਆ।
ਕੁੱਲ ਮਿਲਾ ਕੇ ਐਮਾਜੋਨ ਵੱਲੋਂ ਲਿਆ ਗਿਆ ਇਹ ਫੈਸਲਾ ਵਿਸ਼ਵ ਪੱਧਰ &lsquoਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਹ ਦਰਸਾਉਂਦਾ ਹੈ ਕਿ ਵੱਡੀਆਂ ਕੰਪਨੀਆਂ ਵੀ ਮੌਜੂਦਾ ਆਰਥਿਕ ਦੌਰ ਵਿੱਚ ਕਠਿਨ ਫੈਸਲੇ ਲੈਣ ਲਈ ਮਜਬੂਰ ਹੋ ਰਹੀਆਂ ਹਨ।