ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਹਜ਼ੂਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨਾਲ ਸੰਬੰਧਤ ਸਮਾਗਮਾਂ ਦੀ ਅੱਜ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ੍ਰੀ ਹਜ਼ੂਰ ਸਾਹਿਬ ਪਹੁੰਚੇ ਅਤੇ ਨਤਮਸਤਕ ਹੋਏ। ਇਸ ਮੌਕੇ ਉਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ।ਉਨਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਨੇ ਕਸ਼ਮੀਰੀ ਪੰਡਿਤਾਂ ਨੂੰ ਬਚਾਉਣ ਲਈ ਕੁਰਬਾਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਸਮਾਗਮ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਨੇ ਸਾਰੀ ਮਾਨਵਤਾ ਲਈ ਸ਼ਹਾਦਤ ਦਿੱਤੀ ਹੈ।