ਮਾਨਸਾ ’ਚ ਸਾਬਕਾ ਮਹਿਲਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ, ਪਤੀ ਬਾਲ-ਬਾਲ ਬਚਿਆ

ਮਾਨਸਾ: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸਾਬਕਾ ਮਹਿਲਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਉਸ ਵੇਲੇ ਵਾਪਰੀ, ਜਦੋਂ ਉਹ ਆਪਣੇ ਪਤੀ ਨਾਲ ਮੋਟਰਸਾਈਕਲ &rsquoਤੇ ਕਿਤੇ ਜਾ ਰਹੀ ਸੀ।

ਮ੍ਰਿਤਕ ਦੀ ਪਛਾਣ ਮਹਿੰਦਰਜੀਤ ਕੌਰ (45) ਵਾਸੀ ਪਿੰਡ ਖਿਲਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਪਿੱਛੇ ਤੋਂ ਆਏ ਹਮਲਾਵਰਾਂ ਨੇ ਦੋਹਾਂ &rsquoਤੇ ਅਚਾਨਕ ਫਾਇਰਿੰਗ ਕਰ ਦਿੱਤੀ। ਗੋਲੀਆਂ ਦੀ ਚਪੇਟ ਵਿੱਚ ਆ ਕੇ ਮਹਿੰਦਰਜੀਤ ਕੌਰ ਦੀ ਮੌਕੇ &rsquoਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਕੀਤੀ ਗਈ ਗੋਲਾਬਾਰੀ ਵਿੱਚ ਇੱਕ ਗੋਲੀ ਵਾਹਨ ਨਾਲ ਲੱਗੀ।

ਘਟਨਾ ਦੀ ਸੂਚਨਾ ਮਿਲਦੇ ਹੀ ਮਾਨਸਾ ਪੁਲਿਸ ਤੁਰੰਤ ਮੌਕੇ &rsquoਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮਾਮਲੇ ਸਬੰਧੀ ਵੱਖ-ਵੱਖ ਪਹਲੂਆਂ ਤੋਂ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਸੂਤਰਾਂ ਅਨੁਸਾਰ, ਪਰਿਵਾਰ ਨਾਲ ਜੁੜੀ ਇੱਕ ਪੁਰਾਣੀ ਘਟਨਾ ਕਾਰਨ ਇਹ ਹੱਤਿਆ ਆਪਸੀ ਰੰਜਿਸ਼ ਜਾਂ ਪੁਰਾਣੀ ਦੁਸ਼ਮਣੀ ਦਾ ਨਤੀਜਾ ਹੋ ਸਕਦੀ ਹੈ। ਹਾਲਾਂਕਿ, ਅਧਿਕਾਰੀਆਂ ਵੱਲੋਂ ਅਜੇ ਤੱਕ ਹੱਤਿਆ ਦੇ ਅਸਲ ਕਾਰਨਾਂ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।

ਫਿਲਹਾਲ, ਪੁਲਿਸ ਨੇ ਕੇਸ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ &rsquoਚ ਸੁਰੱਖਿਆ ਵਧਾ ਦਿੱਤੀ ਗਈ ਹੈ।