ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵੁਜ਼ੂ’ ਕਰਨ ਵਾਲੇ ਵਿਅਕਤੀ ਖਿਲਾਫ ਪੁਲੀਸ ਸ਼ਿਕਾਇਤ

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਜਲ ਨਾਲ &lsquoਵੁਜ਼ੂ&rsquo ਕਰਨ ਵਾਲੇ ਮੁਸਲਿਮ ਨੌਜਵਾਨ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ । ਇਹ ਸ਼ਿਕਾਇਤ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਹੈ, ਜਿਸ ਵਿੱਚ ਮੁਸਲਿਮ ਨੌਜਵਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਸ ਸਬੰਧ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ &rsquoਤੇ ਵਾਇਰਲ ਹੋਈ ਸੀ, ਜਿਸ ਵਿੱਚ ਇਹ ਮੁਸਲਿਮ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਜਲ ਨਾਲ &lsquoਵੁਜ਼ੂ&rsquo ਕਰਦਾ ਹੋਇਆ ਦਿਖਾਇਆ ਸੀ। ਇਸ ਤੋਂ ਬਾਅਦ ਉਹ ਘੰਟਾ ਘਰ ਜਾਂਦੇ ਕਹਿੰਦਾ ਦਿਖਾਈ ਦਿੱਤਾ ਹੈ ਕਿ ਉਸ ਨੂੰ ਅਜਿਹਾ ਕਰਨ ਤੋਂ ਕਿਸੇ ਨੇ ਨਹੀਂ ਵਰਜਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਇਸ ਦਾ ਵਿਰੋਧ ਹੋਇਆ ਤਾਂ ਉਸ ਨੇ ਸੋਸ਼ਲ ਮੀਡੀਆ ਰਾਹੀਂ ਇਹ ਕਹਿ ਕੇ ਮੁਆਫੀ ਮੰਗੀ ਕਿ ਉਸ ਨੂੰ ਸਿੱਖ ਧਰਮ ਦੀ ਮਰਿਆਦਾ ਬਾਰੇ ਜਾਣਕਾਰੀ ਨਹੀਂ ਸੀ।